ਬਸਪਾ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਵੱਲੋਂ ਪਿੰਡਾਂ ਵਿੱਚ ਚੋਣ ਮੁਹਿੰਮ ਤੇਜ਼

ਐਤਕੀਂ ਦਲਿਤ ਵੋਟਰ ਸਮਾਜਿਕ ਤਬਦੀਲੀ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ: ਪਾਲ ਸਿੰਘ ਰੱਤੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਹਲਕੇ ਅਧੀਨ ਪੈਂਦੇ ਪਿੰਡਾਂ ਸੋਹਾਣਾ, ਸਨੇਟਾ, ਸੁੱਖਗੜ੍ਹ ਵਿਖੇ ਸੰਪਰਕ ਮੁਹਿੰਮ ਦੌਰਾਨ ਇਨ੍ਹਾਂ ਪਿੰਡ ਦੇ ਵੋਟਰਾਂ ਅਤੇ ਪਤਵੰਤੇ ਸੱਜਣਾਂ ਨਾਲ ਇਲਾਕੇ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਪਾਰਟੀ ਦੀ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ। ਪ੍ਰਚਾਰ ਕਮੇਟੀ ਦੇ ਚੇਅਰਮੈਨ ਪਾਲ ਸਿੰਘ ਰੱਤੂ ਨੇ ਦੱਸਿਆ ਕਿ ਇਨ੍ਹਾਂ ਪਿੰਡ ਦੇ ਲੋਕਾਂ ਨੇ ਨੁੱਕੜ ਮੀਟਿੰਗਾਂ ਵਿੱਚ ਸ਼ਿਰਕਤ ਕਰਕੇ ਬਸਪਾ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਤਕੀਂ ਬਹੁਜਨ ਸਮਾਜ ਪਾਰਟੀ ਅਤੇ ਦਲਿਤ ਵੋਟਰ ਭ੍ਰਿਸ਼ਟਚਾਰੀ ਨਿਜ਼ਾਮ ਬਦਲਣ ਅਤੇ ਸਮਾਜਿਕ ਤਬਦੀਲੀ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਬਸਪਾ ਦੇ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਦੇ ਨਾਲ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਾਲ ਸਿੰਘ ਰੱਤੂ, ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੇਵਪੁਰੀ, ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ ਅਤੇ ਸਕੱਤਰ ਚਰਨਜੀਤ ਕੌਰ ਵੀ ਹਾਜਰ ਸਨ। ਬਸਪਾ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਇਲਾਕਾ ਨਿਵਾਸੀਆਂ ਨੂੰ ਆਪਣੇ ਕੀਮਤੀ ਵੋਟ ਪਾਉਣ ਦੀ ਅਪੀਲ ਕੀਤੀ ਗਈ। ਪਿੰਡ ਵਾਸੀਆ ਨੇ ਬਸਪਾ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਨੂੰ ਆਪਣੇ ਪਿੰਡਾ ਦੀ ਦਰਪੇਸ਼ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ। ਇਨ੍ਹਾਂ ਵਲੋਂ ਬਹੁਜਨ ਪਾਰਟੀ ਦੀ ਨੀਤੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪ੍ਰੋ. ਸਰਬਜੀਤ ਸ਼ਿੰਘ ਨੂੰ ਭਰਪੂਰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…