ਬਸਪਾ ਵੱਲੋਂ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿੰਦਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਅਪਰੈਲ:
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਫੀਸਾਂ ਵਿਚ ਕੀਤੇ ਭਾਰੀ ਵਾਧੇ ਦੀ ਵਿਰੁੱਧ ਰੋਸ਼ ਜਾਹਰ ਕਰਨ ਵਾਲੇ ਵਿਦਿਆਰਥੀਆਂ ਤੇ ਲਾਠੀਚਾਰਜ, ਅਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਕਰਨ ਦੀ ਨਿਖੇਧੀ ਕਰਦਿਆਂ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਕਿਹਾ ਕਿ ਦੇਸ਼ ਦਾ ਸੰਵਿਧਾਨ ਸਭ ਨੂੰ ਮੁਫ਼ਤ ਵਿੱਦਿਆ ਦੇਣ ਦਾ ਅਧਿਕਾਰ ਦਿੰਦਾ ਹੈ ਪਰ ਯੂਨੀਵਰਸਿਟੀ ਵੱਲੋਂ ਫੀਸਾਂ ਵਿਚ ਭਾਰੀ ਵਾਧਾ ਕਰਕੇ ਵਿਦਿਆਰਥੀਆਂ ਨੂੰ ਵਿੱਦਿਆ ਤੋਂ ਵਾਂਝੇ ਕਰਨ ਦੀਆਂ ਕੋਸ਼ਿਸ਼ਾਂ ਨਿੰਦਦਯੋਗ ਹਨ। ਰਾਜਾ ਨਨਹੇੜੀਆਂ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਵਿਚ ਆਮ ਆਦਮੀ ਲਈ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਉੱਚ ਵਿਦਿਆ ਦੇਣਾ ਗਲੇ ਦੀ ਹੱਡੀ ਬਣਿਆ ਹੋਇਆ ਹੈ ਉਪਰੋਂ ਇਹ ਫੀਸਾਂ ਦੇ ਵਾਧੇ ਇਨ੍ਹਾਂ ਲਈ ਭਾਰੀ ਮੁਸ਼ਕਿਲਾਂ ਪੈਦਾ ਕਰ ਰਹੀਆਂ ਹਨ। ਨਨਹੇੜੀਆਂ ਨੇ ਫੀਸਾਂ ਦੇ ਵਾਧੇ ਦਾ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਸੰਘਰਸ਼ ਕੀਤਾ ਗਿਆ ਜਿਨ੍ਹਾਂ ਨੂੰ ਪ੍ਰਸ਼ਾਸਨ ਨੇ ਗਿਰਫ਼ਤਾਰ ਕੀਤਾ ਹੈ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਵਿਦਿਆਰਥੀਆਂ ਤੇ ਦਰਜ਼ ਮੁਕੱਦਮਮਿਆਂ ਨੂੰ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਬਸਪਾ ਪੰਜਾਬ ਇਨ੍ਹਾਂ ਦੇ ਰੋਸ਼ ਵੱਜੋਂ ਸੰਘਰਸ਼ ਵਿੱਢੇਗੀ। ਉਨ੍ਹਾਂ ਵਿਦਿਰਥੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਆਉਣ ਵਾਲੇ ਸਮੇਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਸੰਘਰਸ਼ ਵਿਚ ਦੇਣ ਦਾ ਐਲਾਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…