ਡਾ. ਅੰਬੇਡਕਰ ਦਾ ਬੁੱਤ ਤੋੜਨ ਦੇ ਰੋਸ ਵਜੋਂ ਬਸਪਾ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਗਣਤੰਤਰ ਦਿਵਸ ਵਾਲੇ ਦਿਨ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ ਕਰਨ ਦੇ ਰੋਸ ਵਜੋਂ ਅੱਜ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦਦਤਰ ਦੇ ਬਾਹਰ ਵਿਸ਼ਾਲਧਰਨਾ ਦਿੱਤਾ ਨੇ ਅਤੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਅਤੇ ਸੰਵਿਧਾਨ ਦੀ ਬੇਅਦਬੀ ਦੇ ਸਬੰਧੀ ਮੰਗ ਪੱਤਰ ਭੇਜਿਆ ਗਿਆ।
ਬਸਪਾ ਦੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਜਹੇੜੀ ਨੇ ਕਿਹਾ ਕਿ ਇੱਕ ਵਿਅਕਤੀ ਵੱਲੋਂ ਗਣਤੰਤਰ ਦਿਵਸ ਵਾਲੇ ਦਿਨ (26 ਜਨਵਰੀ 2025) ਸ੍ਰੀ ਅੰਮ੍ਰਿਤਸਰ ਵਿਖੇ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਦਿਨ ਦਿਹਾੜੇ ਬੇਖੌਫ ਢੰਗ ਨਾਲ ਤੋੜ ਭੰਨ ਕੀਤੀ ਗਈ ਅਤੇ ਸੰਵਿਧਾਨ ਦੀ ਬਣੀ ਹੋਈ ਮੂਰਤੀ ਨੂੰ ਵੀ ਅੱਗ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਦੇ ਜ਼ਿੰਮੇਵਾਰ ਉਕਤ ਵਿਅਕਤੀ ਨੂੰ ਭਾਵੇਂ ਲੋਕਾਂ ਨੇ ਮੌਕੇ ’ਤੇ ਹੀ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲੀਸ ਨੇ ਪਰਚਾ ਦਰਜ ਕੇ ਉਸ ਦੀ ਗ੍ਰਿਫ਼ਤਾਰੀ ਪਾ ਲਈ ਹੈ। ਪ੍ਰੰਤੂ ਗਣਤੰਤਰ ਦਿਵਸ ਵਾਲੇ ਦਿਨ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੇ ਬੁੱਤ ਅਤੇ ਦੇਸ਼ ਦੇ ਸੰਵਿਧਾਨ ਦੀ ਮੂਰਤੀ ਨਾਲ ਬੇਅਦਬੀ ਕੀਤੀ ਗਈ ਹੈ, ਜਿਸ ਨਾਲ ਬਹੁਤ ਸਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ ਅਤੇ ਇਸ ਦੇ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ ਕਿਉਂਕਿ ਇਸ ਘਟਨਾ ਨੂੰ ਅੰਜਾਮ ਦੇਣ ਲਈ ਗਣਤੰਤਰ ਦਿਵਸ ਨੂੰ ਚੁਣਿਆ ਗਿਆ। ਇਸ ਘਟਨਾ ਨਾਲ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਆਗੂਆਂ ਨੇ ਮੰਗ ਕੀਤੀ ਕਿ ਮੌਕੇ ਤੋਂ ਫੜੇ ਗਏ ਮੁਲਜ਼ਮ ਦੇ ਪਿਛਲੇ ਤੰਤਰ ਅਤੇ ਵਿਚਾਰਕ ਸੋਚ ਨੂੰ ਨੰਗਾ ਕਰਨਾ ਅਤੇ ਨਾਲ ਹੀ ਇਸ ਪਰਚੇ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਬਣਦੀ ਠੋਸ ਕਾਰਵਾਈ ਕੀਤੀ ਜਾਵੇ। ਬੁਲਾਰਿਆਂ ਨੇ ਇਹ ਵੀ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਮਿਸਾਲੀ ਸਜਾਵਾਂ ਦਿੱਤੀਆਂ ਜਾਣ ਅਤੇ ਪੰਜਾਬ ਵਿੱਚ ਜਿੱਥੇ ਵੀ ਬਾਬਾ ਸਾਹਿਬ ਅਤੇ ਦੇਸ਼ ਦੇ ਸੰਵਿਧਾਨ ਦੀਆਂ ਪ੍ਰਤੀਮਾਵਾਂ ਲੱਗੀਆਂ ਹੋਈਆਂ ਹਨ, ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
ਇਸ ਮੌਕੇ ਬਸਪਾ ਦੇ ਇੰਚਾਰਜ ਅਜੀਤ ਸਿੰਘ, ਸੂਬਾ ਆਗੂ ਰਜਿੰਦਰ ਸਿੰਘ ਨਨਹੇੜੀਆਂ, ਬਲਦੇਵ ਸਿੰਘ ਮਹਿਰਾ, ਕੁਲਵੰਤ ਸਿੰਘ ਮਹਿਤੋਂ, ਨਛੱਤਰ ਸਿੰਘ ਜ਼ਿਲ੍ਹਾ ਇੰਚਾਰਜ ਮੁਹਾਲੀ, ਹਰਭਜਨ ਸਿੰਘ ਦੁਲਵਾਂ, ਜਸਪਾਲ ਸਿੰਘ ਸੈਦਪੁਰ ਪ੍ਰਧਾਨ ਹਾਲਕਾ ਮੁਹਾਲੀ, ਸੁੱਚਾ ਸਿੰਘ ਸਨੇਟਾ ਮੀਤ ਪ੍ਰਧਾਨ ਜ਼ਿਲ੍ਹਾ ਮੁਹਾਲੀ, ਬੇਗ ਸਿੰਘ ਜ਼ਿਲ੍ਹਾ ਸਕੱਤਰ, ਮਾ. ਸੁਰਿੰਦਰ ਸਿੰਘ, ਚਰਨਜੀਤ ਸਿੰਘ ਪ੍ਰਧਾਨ ਡੇਰਾਬੱਸੀ, ਬਖ਼ਸ਼ੀਸ਼ ਸਿੰਘ ਸੰਗੜ ਸੀਨੀਅਰ ਆਗੂ, ਹਨੀ ਸਿੰਘ ਲਾਲੜੂ ਤੇ ਹਰਿੰਦਰ ਸਿੰਘ ਦੁਰਾਲੀ, ਕੁਲਵੰਤ ਸਿੰਘ ਸੰਧੂ ਸਰਪ੍ਰਸਤ ਡਾ. ਅੰਬੇਡਕਰ ਵੈਲਫੇਅਰ ਮਿਸ਼ਨ ਮੁਹਾਲੀ, ਪਿਆਰਾ ਲਾਲ, ਡਾ. ਰਾਮ ਚੰਦ, ਜਸਪਾਲ ਰਾਏ ਭੱਟੀ, ਕੈਪਟਨ ਬਡਦੇਵ ਸਿੰਘ ਖਰੜ, ਸੋਹਨ ਸਿੰਘ ਐਮਸੀ ਖਰੜ, ਹਰਦੁਆਰੀ ਲਾਲ, ਗਿਆਨ ਪ੍ਰਕਾਸ਼, ਰਾਜਵੀਰ ਸਿੰਘ, ਰਵਿੰਦਰ ਕੁਮਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…