ਕੋਟਕਪੂਰਾ ਗੋਲੀ ਕਾਂਡ: ਬੱਬੀ ਬਾਦਲ ਤੇ ਹੋਰਨਾਂ ਨੇ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਅਦਾਲਤੀ ਫੈਸਲੇ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸਿੱਖ ਜਥੇਬੰਦੀਆਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਮੁਤਾਬਕ ਸ਼ੁੱਕਰਵਾਰ ਨੂੰ ਨੌਜਵਾਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-11 ਸਥਿਤ ਪਬਲਿਕ ਪਾਰਕ ਵਿੱਚ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਪਿੰਡ ਬਰਗਾੜੀ ਸਮੇਤ ਹੋਰ ਵੱਖ-ਵੱਖ ਥਾਵਾਂ ਉੱਤੇ 7 ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੌਰਾਨ ਦੋ ਵਿਅਕਤੀਆਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਉਣ ਦੀ ਸੰਗਤ ਮੰਗ ਕਰ ਰਹੀ ਹੈ ਪ੍ਰੰਤੂ ਇਸ ਦੇ ਉਲਟ ਪਿਛਲੇ ਦਿਨੀਂ ਹਾਈ ਕੋਰਟ ਦੇ ਕੋਟਕਪੂਰਾ ਗੋਲੀ ਕਾਂਡ ਬਾਰੇ ਆਏ ਫੈਸਲੇ ਨੇ ਸਿੱਖਾਂ ਸਮੇਤ ਸਮੁੱਚੀ ਮਾਨਵਤਾ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਜਿਸ ਦਾ ਸਿੱਖ ਕੌਮ ਵਿੱਚ ਬਹੁਤ ਜ਼ਿਆਦਾ ਰੋਸ ਹੈ।
ਪੰਜਾਬ ਸਰਕਾਰ ’ਤੇ ਉਕਤ ਘਟਨਾਕ੍ਰਮ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੇ ਦੋਸ਼ ਲਗਾਉਂਦਿਆਂ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਇਸ ਮੌਕੇ ਯੂਥ ਆਗੂ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਮਨਜੀਤ ਕੌਰ, ਚਰਨਜੀਤ ਕੌਰ, ਅਮਰਜੀਤ ਕੌਰ, ਹਰਜਿੰਦਰ ਕੌਰ, ਬਲਵਿੰਦਰ ਕੌਰ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਵਾਲਾ ਸਿੰਘ ਖਾਲਸਾ, ਹਰਮਨ ਸਿੰਘ, ਤਜਿੰਦਰ ਸਿੰਘ, ਕੰਵਲਜੀਤ ਸਿੰਘ, ਰਾਜਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…