ਬੱਬੀ ਬਾਦਲ ਨੇ ਪਾਰਕ ਵਿੱਚ ਪੌਦੇ ਲਗਾ ਕੇ ਮਨਾਇਆ ਆਪਣਾ ਜਨਮ ਦਿਨ

ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਿੰਡਾਂ ਵਿੱਚ ਜਾਗਰੂਕਤਾ ਦਾ ਹੋਕਾ ਦੇਵੇਗਾ ਟਕਸਾਲੀ ਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਅੱਜ ਇੱਥੋਂ ਦੇ ਫੇਜ਼-11 ਸਥਿਤ ਪਬਲਿਕ ਪਾਰਕ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਜਿਸ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਆਪਣੇ ਜਨਮ ਦਿਨ ਮੌਕੇ ਪਾਰਕ ਵਿੱਚ ਇਕ ਪੌਦਾ ਲਗਾ ਕੇ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਖਾਲੀ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਤੇ ਜੀਵਨ ਅਤੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਰੁੱਖਾਂ ਦੀ ਹੋਂਦ ਬਹੁਤ ਜ਼ਰੂਰੀ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸਮਾਜ ਨੂੰ ਵਾਤਾਵਰਨ ਸਬੰਧੀ ਜਾਗਰੂਕ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਹਰਿਆਲੀ ਤੋਂ ਨਿਗੂਣੀ ਹੋ ਚੁੱਕੀ ਧਰਤੀ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ (ਟਕਸਾਲੀ) ਸਮੁੱਚੇ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਹੋਕਾ ਦਿੱਤਾ ਜਾਵੇਗਾ।
ਇਸ ਮੌਕੇ ਸੀਨੀਅਰ ਯੂਥ ਆਗੂ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਰਾਜ ਸਿੰਘ ਸੋਨੂੰ, ਰਣਧੀਰ ਸਿੰਘ ਸਰਕਲ ਪ੍ਰਧਾਨ ਸੋਹਾਣਾ, ਤਰਲੋਕ ਸਿੰਘ ਪ੍ਰਧਾਨ ਜਗਤਪੁਰਾ, ਰਮਨਦੀਪ ਸਿੰਘ ਪ੍ਰਧਾਨ ਫੇਜ਼-11, ਹਰਜਿੰਦਰ ਬਿੱਲਾ ਪ੍ਰਧਾਨ ਫੇਜ਼-6, ਰਾਜਨ ਕੁਮਾਰ, ਜਵਾਲਾ ਸਿੰਘ ਖਾਲਸਾ, ਬੀਬੀ ਮਨਜੀਤ ਕੌਰ, ਵਿਕਰਮਜੀਤ ਸਿੰਘ, ਮਨਪ੍ਰੀਤ ਸਿੰਘ ਭਾਗੋਮਾਜਰਾ, ਮਹਿੰਦਰ ਸਿੰਘ ਮਿੰਦੀ, ਨਰਿੰਦਰ ਸਿੰਘ, ਜਗਦੀਪ ਸਿੰਘ ਪ੍ਰਧਾਨ ਸਰਕਾਰੀ ਕਾਲਜ ਫੇਜ਼-6, ਪਰਮਿੰਦਰ ਸਿੰਘ, ਕਮਲਜੀਤ ਸਿੰਘ ਪੱਤੋ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…