ਬੱਬੀ ਬਾਦਲ ਨੇ ਗ਼ਰੀਬ ਲੋੜਵੰਦ ਬੱਚਿਆਂ ਨੂੰ ਗਰਮ ਜਰਸੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਵਿਚ ਚੱਲ ਰਹੀ ਸ਼ੀਤ ਲਹਿਰ ਅਤੇ ਠੰਡ ਦੇ ਪਰਕੋਪ ਨੂੰ ਦੇਖਦਿਆਂ ਬੱਬੀ ਬਾਦਲ ਫਾਊੱਡੇਸ਼ਨ ਵਲੋੱ ਅੱਜ ਮੋਹਾਲੀ ਵਿੱਚ ਜਾ ਕੇ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ ਇਸ ਮੋਕੇ ਤੇ ਬੱਬੀ ਬਾਦਲ ਹਲਕਾ ਮੋਹਾਲੀਆਂ ਦੀਆਂ ਸਮੂਹ ਗਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕੇ ਜੇਕਰ ਹਲਕਾ ਮੋਹਾਲੀ ਦੇ ਵਿਚ ਕਿਸੇ ਵੀ ਲੋੜ ਵੰੰਦ ਨੂੰ ਜਰਸੀਆਂ ਜਾਂ ਕੰਬਲਾਂ ਦੀ ਲੋੜ ਹੈ ਤਾਂ ਉਹ ਮੇਰੇ ਨਾਲ ਸਪੰਰਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅੱਜ ਅਹਿਮ ਲੋੜ ਹੈ ਕਿ ਸਮਾਜਿਕ ਜਥੇਬੰਦੀਆਂ ਦੇ ਨਾਲ-ਨਾਲ ਸਾਰੀਆਂ ਰਾਜਸੀ ਪਾਰਟੀਆਂ ਵੀ ਸਮਾਜ ਭਲਾਈ ਦੇ ਕੰਮਾਂ ਵਿੱਚ ਹਿੱਸਾ ਪਾਉਣ ਲਈ ਅੱਗੇ ਆਉਣ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਉਹ ਪਵਿੱਤਰ ਧਰਤੀ ਹੈ ਜਿਥੇ ਮਹਾਨ ਗੁਰੂ ਸਾਹਿਬਾਨਾਂ ਨੇ ਸਰਬੱਤ ਦੇ ਭਲੇ ਦਾ ਸੁਨੇਹਾ ਸਾਰੀ ਲੋਕਾਈ ਲਈ ਦਿੱਤਾ। ਬੱਬੀ ਬਾਦਲ ਨੇ ਕਿਹਾ ਕਿ ਉਹ ‘ਬੱਬੀ ਬਾਦਲ ਫਾਊੱਡੇਸਨ’ ਵੱਲੋੱ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕਰਦੇ ਰਹਿਣਗੇ।
ਇਸ ਮੌਕੇ ,ਜਸਬੀਰ ਸਿੰਘ ਸਾਬਕਾ ਸਰਪੰਚ, ਮੋਹਨ ਸਿੰਘ, ਅਮਰ ਸਿੰਘ, ਸੁੱਚਾ ਸਿੰਘ, ਬਚਨ ਸਿੰਘ ਪ੍ਰਧਾਨ, ਗੁਰਮੁੱਖ ਸਿੰਘ, ਤੇਲੂ ਰਾਮ, ਬਲਦੇਵ ਸਿੰਘ, ਗੁਰਬਚਨ ਸਿੰਘ ਫੋਜੀ, ਹਰਬੰਸ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਰਜਿੰਦਰ ਗੁਜਰ, ਕਮਲਜੀਤ ਸਿੰਘ, ਪ੍ਰੀਤਮ ਸਿੰਘ ਆਦਿ ਅਕਾਲੀ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…