Nabaz-e-punjab.com

ਬੱਬੀ ਬਾਦਲ ਨੇ ਅਕਾਲੀ ਵਰਕਰਾਂ ਤੇ ਦੰਗਾਂ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਥ ਦੀ ਲੜਾਈ ਲੜੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਇੱਥੋਂ ਦੇ ਫੇਜ਼-11 ਵਿੱਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮੀਟਿੰਗ ਵਿੱਚ ਹਾਜ਼ਰ ਦੰਗਾਂ ਪੀੜਤ ਪਰਿਵਾਰਾਂ ਨੇ ਵੀ ਆਪਣੀਆਂ ਮੁਸ਼ਕਲਾਂ ਬਾਰੇ ਦੱਸਿਆ। ਇਨ੍ਹਾਂ ਪਰਿਵਾਰਾਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਕੀਤੀ ਗਈ ਯੋਗ ਪੈਰਵੀ ਸਦਕਾ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲੀ ਹੈ। ਉਨ੍ਹਾਂ ਮੰਗ ਕੀਤੀ ਕਿ ਬਾਕੀ ਦੋਸ਼ੀਆਂ ਨੂੰ ਜਲਦੀ ਸਜ਼ਾ ਦਿਵਾਉਣ ਲਈ ਹੰਭਲਾ ਮਾਰਿਆ ਜਾਵੇ।
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਲੜ੍ਹਾਈ ਲੜੀ ਹੈ ਅਤੇ ਭਵਿੱਖ ਵਿੱਚ ਹੀ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਕਾਂਗਰਸ ਸਰਕਾਰ ਆਮ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬੀ ਹੁਣ ਲੋਕ ਸਭਾ ਦੀਆਂ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ।
ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਸਰਾਜ ਸਿੰਘ ਸੋਨੂੰ, ਜਗਤਾਰ ਸਿੰਘ ਘੜੂੰਆਂ, ਹਰਪਾਲ ਸਿੰਘ, ਹਰਚੇਤ ਸਿੰਘ, ਬੀਬੀ ਕਸ਼ਮੀਰ ਕੌਰ, ਸੁਨੀਤਾ ਰਾਣੀ, ਬਾਲਾ ਠਾਕੁਰ, ਪਿੰਕੀ ਸੋਨੀ, ਮਹਿੰਦਰ ਸਿੰਘ, ਦਲਜੀਤ ਸਿੰਘ, ਹਾਕਮ ਸਿੰਘ, ਪ੍ਰਤਾਪ ਸਿੰਘ, ਇਕਬਾਲ ਸਿੰਘ, ਮਨਪ੍ਰੀਤ ਸਿੰਘ ਭਾਗੋਮਾਜਰਾ, ਸੁਖਪ੍ਰੀਤ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ, ਕੇਵਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…