Nabaz-e-punjab.com

ਬੱਬੀ ਬਾਦਲ ਵੱਲੋਂ ਜੁਝਾਰ ਨਗਰ ਦੀਆਂ ਮਹਿਲਾ ਪੰਚਾਂ ਤੇ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ

ਪੰਜਾਬ ਵਿੱਚ ਨਵੀਆਂ ਚੁਣੀਆਂ ਗਈਆਂ ਪੰਚ ਤੇ ਸਰਪੰਚ ਅੌਰਤਾਂ ਖ਼ੁਦਮੁਖ਼ਤਿਆਰ ਹੋਣ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਅੱਜ ਪਿੰਡ ਜੁਝਾਰ ਨਗਰ ਦੀਆਂ ਮਹਿਲਾਂ ਪੰਚਾਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨਵੀਆਂ ਚੁਣੀਆਂ ਗਈਆਂ ਪੰਚਾਂ ਅਤੇ ਸਰਪੰਚ ਅੌਰਤਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜਿੱਤਣ ਤੋਂ ਬਾਅਦ ਪਰਦੇ ਦੇ ਪਿੱਛੇ ਨਾ ਰਹਿਣ ਸਗੋਂ ਆਪਣੀ ਖ਼ੁਦਮੁਖ਼ਤਿਆਰ ਦੀ ਬਹਾਲੀ ਲਈ ਅੱਗੇ ਹੋ ਕੇ ਵਿਕਾਸ ਕੰਮ ਕਰਵਾਉਣ।
ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਉਪਰੰਤ ਅੌਰਤਾਂ ਨੂੰ ਪਿੱਛੇ ਕਰ ਦਿੱਤਾ ਜਾਂਦਾ ਹੈ ਅਤੇ ਸਿਆਸੀ ਸਰਗਰਮੀਆਂ ਉਨ੍ਹਾਂ ਦੇ ਘਰ ਵਾਲੇ ਜਾਂ ਬੱਚੇ ਚਲਾਉਂਦੇ ਹਨ, ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾ ਮੌਜੂਦ ਹਨ ਜੋ ਕਿ ਸੰਵਿਧਾਨਕ ਅਹੁਦੇ ਦੀ ਮਾਨਤਾ ਉੱਤੇ ਇੱਕ ਬਹੁਤ ਵੱਡਾ ਪ੍ਰਸ਼ਨ-ਚਿੰਨ੍ਹ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਅੌਰਤਾਂ ਦੁਨੀਆਂ ਭਰ ਵਿੱਚ ਨਾਮਣਾ ਖੱਟ ਰਹੀਆਂ ਹਨ ਪ੍ਰੰਤੂ ਹੁਣ ਅੌਰਤਾਂ ਬਾਰੇ ਪੁਰਸ਼ ਪ੍ਰਧਾਨ ਸਮਾਜ ਨੂੰ ਆਪਣੀ ਸੋਚ ਬਦਲਣੀ ਹੋਵੇਗੀ ਤਾਂ ਜੋ ਸਮਾਜਿਕ ਪਰਿਵਰਤਨ ਦਾ ਰਾਹ ਪੱਧਰਾ ਹੋ ਸਕੇ ਅਤੇ ਅੌਰਤਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕਤੰਤਰ ਦੀ ਪਹਿਲੀ ਪੌੜੀ ਹੈ। ਇਸ ਤੋਂ ਬਾਅਦ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਹੁੰਦਾ ਹੈ। ਇਸ ਮੌਕੇ ਪੰਚ ਸੁਖਵਿੰਦਰ ਕੌਰ, ਗੁਰਵਿੰਦਰ ਕੌਰ, ਪੰਚ ਹਰਜੀਤ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਬਾਬਾ ਨਰਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਬਲਦੇਵ ਸਿੰਘ ਰੰਧਾਵਾ, ਸੁਰਮੁੱਖ ਸਿੰਘ, ਸੋਹਣ ਸਿੰਘ ਬੀਜੇਪੀ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰਿੰਕੂ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ ਭਾਗੂਮਾਜਰਾ, ਜਸਦੇਵ ਸਿੰਘ, ਜਸਪਾਲ ਸਿੰਘ, ਪ੍ਰੀਤਮ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…