ਮੁਹਾਲੀ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ, ਬੱਬੀ ਬਾਦਲ ਨੇ ਸੁਣੀਆਂ ਸਮੱਸਿਆਵਾਂ

ਪਿੰਡਾਂ ਤੇ ਸ਼ਹਿਰਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ: ਬੱਬੀ ਬਾਦਲ

ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੁਹਾਲੀ, 17 ਦਸੰਬਰ
ਪੰਜਾਬ ਦੀ ਬਾਦਲ ਸਰਕਾਰ ਵੱਲੋਂ ਮੁਹਾਲੀ ਨੂੰ ਵਿਸ਼ਵ ਪੱਧਰ ’ਤੇ ਨਵੀਂ ਦਿੱਖ ਦੇਣ ਲਈ ਸਿੱਖਿਆ, ਆਈਟੀ ਸਿਟੀ ਤੇ ਸਨਅਤੀ ਹੱਬ ਵਜੋਂ ਵਿਕਸ਼ਤ ਕੀਤਾ ਜਾ ਰਿਹਾ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਪ੍ਰਦਾਨ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਫੇਜ਼-11 ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਤੋਂ ਪਹਿਲਾਂ ਬੱਬੀ ਬਾਦਲ ਨੇ ਮੁਹਾਲੀ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਅਤੇ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਗਤੀ ਰਿਪੋਰਟ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਭੇਜੀ ਜਾਵੇਗੀ ਤਾਂ ਜੋ ਪਿੰਡਾਂ ਅਤੇ ਸ਼ਹਿਰੀ ਖੇਤਰ ਵਿੱਚ ਅਧੂਰੇ ਪਏ ਕਾਰਜਾ ਨੂੰ ਜਲਦੀ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਮੀਟਿੰਗਾਂ ਕਰਕੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੇਗਾ ਅਤੇ ਬਹੁਮੱਤ ਹਾਸਲ ਕਰਕੇ ਮੁੜ ਤੀਤੀ ਵਾਰ ਸਰਕਾਰ ਬਣਾਈ ਜਾਵੇਗੀ।
ਇਸ ਮੌਕੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰਧਾਨ ਭੁਪਿੰਦਰ ਸਿੰਘ, ਸਕੱਤਰ ਜਰਨੈਲ ਸਿੰਘ, ਚਰਨਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਕਲੇਰ, ਹਾਕਮ ਸਿੰਘ, ਗੁਰਜੀਤ ਸਿੰਘ, ਤਰਲੋਚਨ ਸਿੰਘ, ਲਖਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਰਾਜ ਸਿੰਘ ਸੋਨੂੰ, ਇਕਬਾਲ ਸਿੰਘ, ਪ੍ਰਭਜੋਤ ਸਿੰਘ, ਭਾਗ ਸਿੰਘ, ਅਮਰਜੀਤ ਸਿੰਘ, ਦਵਿੰਦਰ ਸਿੰਘ, ਪਰਦੀਪ ਸਿੰਘ ਦੱਪਰ, ਜਸਵੰਤ ਸਿੰਘ ਠਸਕਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…