ਬੱਬੀ ਬਾਦਲ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸੋਮਵਾਰ ਨੂੰ ਮੁਹਾਲੀ ਵਿੱਚ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਸਥਾਈ ਹੱਲ ਲਈ ਯੋਗ ਪੈਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬੱਬੀ ਬਾਦਲ ਨੇ ਸਮੇਂ ਦੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਪਹਿਲੇ ਅਤੇ ਮੌਜੂਦਾ ਹੁਕਮਰਾਨਾਂ ਨੇ ਆਮ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਰੱਜ ਕੇ ਲੁੱਟਿਆਂ ਅਤੇ ਨੌਜਵਾਨਾਂ ਅਤੇ ਦਲਿਤ ਵਰਗ ਦੇ ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਤੋਂ ਰੁਜ਼ਗਾਰ ਖੁੱਸ ਗਿਆ ਹੈ।
ਇਸ ਮੌਕੇ ਜ਼ਿਆਦਾਤਰ ਲੋਕਾਂ ਨੇ ਬਿਨਾਂ ਰੀਡਿੰਗ ਤੋਂ ਬਿਜਲੀ ਦੇ ਬਿੱਲ ਭੇਜਣ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਸਮੇਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੇ ਮੁੱਦੇ ਚੁੱਕੇ ਗਏ। ਗਰੀਬ ਲੋਕਾਂ ਨੇ ਕਿਹਾ ਕਿ ਕੋਵਿਡ ਪੀਰੀਅਡ ਦੌਰਾਨ ਘਰੇਲੂ ਬਿਜਲੀ ਬਿੱਲ ਅਤੇ ਬੱਚਿਆਂ ਦੇ ਸਕੂਲ ਦੀ ਫੀਸ ਮੁਆਫ਼ ਕੀਤੀ ਜਾਵੇ। ਇਸ ਮੌਕੇ ਫੇਜ਼-6 ਦੇ ਪ੍ਰਧਾਨ ਹਰਜਿੰਦਰ ਬਿੱਲਾ, ਰਮਨਦੀਪ ਸਿੰਘ, ਤਰਲੋਕ ਸਿੰਘ, ਰਾਜਨ ਕੁਮਾਰ, ਮੇਹਰਬਾਨ ਸਿੰਘ ਭੁੱਲਰ, ਪਰਮਿੰਦਰ ਸਿੰਘ, ਮਨਵੇਸਰ ਕੁਮਾਰ, ਸੁਖਵਿੰਦਰ ਸਿੰਘ, ਬ੍ਰਮਦੇਵ ਸ਼ੁਕਲਾ, ਰਾਮਪਾਲ, ਮੋਹਿਤ ਕੁਮਾਰ, ਯੂਥ ਆਗੂ ਰਣਜੀਤ ਸਿੰਘ ਬਰਾੜ, ਜਸਰਾਜ ਸਿੰਘ ਸੋਨੂ, ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…