ਬੱਬੀ ਬਾਦਲ ਨੇ ਨਵੇਂ ਵਰ੍ਹੇ ਦੀ ਸਵੇਰ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਨਵੇਂ ਸਾਲ ਦੀ ਸਵੇਰ ਬੱਬੀ ਬਾਦਲ ਨੂੰ ਗੁੱਲਦਸਤਾ ਭੇਟ ਕਰਕੇ ਦਿੱਤੀਆਂ ਵਧਾਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਨਵੇਂ ਸਾਲ 2017 ਦੀ ਆਮਦ ’ਤੇ ਅੱਜ ਇਲਾਕੇ ਦੇ ਨੌਜਵਾਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਨਵੇਂ ਸਾਲ ਦੀ ਸੱਜਰੀ ਸਵੇਰ ਆਪਣੇ ਹਰਮਨ ਪਿਆਰੇ ਆਗੂ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਗੁਲਦਸਤਾ ਭੇਟ ਕਰਕੇ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ।
ਇਸ ਮੌਕੇ ਬੱਬੀ ਬਾਦਲ ਨੇ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਹਾਜ਼ਰ ਨੌਜਵਾਨਾਂ ਨੇ ਉਨ੍ਹਾਂ ਨੂੰ ਵਿਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਜਦੋਂ ਤੱਕ ਨੌਕਰੀ ਨਹੀਂ ਮਿਲ ਜਾਂਦੀ, ਉਦੋਂ ਤੱਕ ਘੱਟੋ-ਘੱਟ ਬੇਰੁਜ਼ਗਾਰੀ ਭੱਤਾ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਅਸਾਨ ਕਿਸ਼ਤਾਂ ਅਤੇ ਸਸਤੇ ਵਿਆਜ਼ ’ਤੇ ਸਹਿਕਾਰੀ ਜਾਂ ਹੋਰ ਸਰਕਾਰੀ ਬੈਂਕਾਂ ਲੋਨ ਮੁਹੱਈਆ ਕਰਵਾਇਆ ਜਾਵੇ। ਯੂਥ ਆਗੂ ਬੱਬੀ ਬਾਦਲ ਨੇ ਭਰੋਸਾ ਦਿੱਤਾ ਕਿ ਰੁਜ਼ਗਾਰ ਸਬੰਧੀ ਉਹ ਜਲਦੀ ਹੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ ਅਤੇ ਪਾਰਟੀ ਪ੍ਰਧਾਨ ਨੂੰ ਨੌਜਵਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਸੁਖਵਿੰਦਰ ਸਿੰਘ ਬਿੱਟੂ, ਜਸਵੀਰ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਢੀਂਡਸਾ, ਪ੍ਰਦੀਪ ਸਿੰਘ, ਇਕਬਾਲ ਸਾਬਕਾ ਸਰਪੰਚ, ਸੱਜਣ ਮਨਾਣਾ, ਦਵਿੰਦਰ ਸਿੰਘ, ਨਰਿੰਦਰ ਸਿੰਘ, ਮੁਖਤਿਆਰ ਸਿੰਘ, ਕੇਵਲ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਦੀਪ ਸਿੰਘ, ਮਾਸਟਰ ਅਜੈਬ ਸਿੰਘ, ਗੁਰਚਰਨ ਸਿੰਘ, ਹਰਜੀਤ ਸਿੰਘ ਜੀਤੀ, ਗੁਰਦੀਪ ਸਿੰਘ ਬਜਹੇੜੀ, ਜਸਵੰਤ ਸਿੰਘ ਠਸਕਾ, ਗੁਰਮੀਤ ਸਿੰਘ, ਬਿੱਟੂ ਮਾਮੂਪੁਰੀਆ, ਕੁਲਵੰਤ ਸਿੰਘ, ਰਾਜੂ ਲੰਬੜਦਾਰ, ਪ੍ਰਮਜੀਤ ਸਿੰਘ, ਨਰਿੰਦਰ ਸਿੰਘ, ਸੁੱਖੀ ਬੱਲੋਮਾਜਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…