ਜਨ ਸੰਪਰਕ ਮੁਹਿੰਮ: ਬੱਬੀ ਬਾਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਸਿੱਧੂ ਨੇ ਮੁਹਾਲੀ ਦੇ ਵਿਕਾਸ ਦੀ ਥਾਂ ਆਪਣੇ ਪਰਿਵਾਰ ਨੂੰ ਤਰਜ਼ੀਹ ਦਿੱਤੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਮੁਹਾਲੀ ਹਲਕੇ ਵਿੱਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਨ ਵਿੱਚ ਮੁਹਾਲੀ ਹਲਕੇ ਦੀ ਵਿਕਾਸ ਪੱਖੋਂ ਅਣਦੇਖੀ ਹੋਈ ਹੈ, ਜਿਸ ਕਾਰਨ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਵਿਧਾਇਕ ਬਲਬੀਰ ਸਿੱਧੂ ’ਤੇ ਦੋਸ਼ ਲਾਇਆ ਕਿ ਉਨ੍ਹਾਂ ਮੁਹਾਲੀ ਹਲਕੇ ਦਾ ਵਿਕਾਸ ਕਰਨ ਦੀ ਥਾਂ ਹੁਣ ਤੱਕ ਸਿਰਫ਼ ਆਪਣੇ ਪਰਿਵਾਰ ਨੂੰ ਤਰਜ਼ੀਹ ਦਿੱਤੀ ਹੈ ਅਤੇ ਪਿੰਡਾਂ ਦੀਆਂ ਬਹੁ-ਕਰੋੜੀ ਜ਼ਮੀਨਾਂ ’ਤੇ ਸ਼ੁਰੂ ਤੋਂ ਅੱਖ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਨੇ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਸਿਰਫ਼ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ।
ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ ਝਾਮਪੁਰ, ਕਰਤਾਰ ਸਿੰਘ, ਜਥੇਦਾਰ ਨਰਿੰਦਰ ਸਿੰਘ, ਗੁਰਮੁੱਖ ਸਿੰਘ, ਤੇਜਿੰਦਰ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਠਸਕਾ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਤਜਿੰਦਰ ਸਿੰਘ, ਰਣਜੀਤ ਸਿੰਘ ਬਰਾੜ ਅਤੇ ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …