ਜਨ ਸੰਪਰਕ ਮੁਹਿੰਮ: ਬੱਬੀ ਬਾਦਲ ਨੇ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਦੀ ਤਰੱਕੀ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਨ ਸੰਪਰਕ ਮੁਹਿੰਮ ਦੇ ਤਹਿਤ ਅੱਜ ਇੱਥੇ ਮੁਹਾਲੀ ਹਲਕੇ ਦੇ ਨੌਜਵਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕਰਵਾਉਣ ਲਈ ਯੋਗ ਪੈਰਵੀ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਰਵਾਇਤੀ ਪਾਰਟੀਆਂ ਨੇ ਕਦੇ ਵੀ ਨੌਜਵਾਨਾਂ ਦੀ ਬਾਂਹ ਨਹੀਂ ਫੜੀ ਸਗੋਂ ਝੂਠੇ ਵਾਅਦੇ ਕਰਕੇ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ। ਜਿਸ ਕਾਰਨ ਪੰਜਾਬ ਦਾ ਨੌਜਵਾਨ ਸਿਆਸੀ ਅਤੇ ਆਰਥਿਕ ਪੱਖੋਂ ਬੁਰੀ ਤਰ੍ਹਾਂ ਝੰਬਿਆ ਗਿਆ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਝੂਠਾ ਲਾਰਾ ਲਗਾ ਕੇ ਸੱਤਾ ਹਥਿਆਉਣ ਵਿੱਚ ਕਾਮਯਾਬ ਹੋ ਗਏ ਪ੍ਰੰਤੂ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਅਤੇ ਬਾਕੀ ਆਗੂ ਸਾਰੇ ਚੋਣ ਵਾਅਦੇ ਭੁੱਲ ਗਏ। ਅੱਜ ਮੁਹਾਲੀ ਅਤੇ ਪਟਿਆਲਾ ਵਿੱਚ ਮੁਲਾਜ਼ਮ ਵਰਗ ਅਤੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਧਰਨਿਆਂ ’ਤੇ ਬੈਠੇ ਹਨ। ਪੰਜਾਬ ਦੀ ਤਰੱਕੀ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਭਾਈਵਾਲ ਸਰਕਾਰ ਬਣੀ ਤਾਂ ਨੌਜਵਾਨਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।
ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਵਾਲਾ ਸਿੰਘ, ਇਕਬਾਲ ਸਿੰਘ, ਮਨਜੋਤ ਸਿੰਘ, ਏਕਮਪ੍ਰੀਤ ਸਿੰਘ, ਕੰਵਲਜੀਤ ਸਿੰਘ ਪੱਤੋਂ, ਬਲਵਿੰਦਰ ਸਿੰਘ ਮੈਣੀ, ਹਰਦੀਪ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਬਾਸੀ, ਸੰਦੀਪ ਖੱਟੜਾ, ਗੁਰਜੋਤ ਸਿੰਘ, ਅੰਮ੍ਰਿਤ ਦੇਵ, ਸਰਬਜੀਤ ਸਿੰਘ, ਰੁਪਿੰਦਰ ਸਿੰਘ ਰੋਬਿਨ, ਹਰਮਨ, ਸੁਭਮ, ਰਵੀ, ਰਕੇਸ਼, ਮੁਕੇਸ਼ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…