ਖਰੜ ਵਿੱਚ ਬਿਲਡਰ ਤੇ ਸਾਥੀਆਂ ਵੱਲੋਂ ਪਰਿਵਾਰ ’ਤੇ ਕਾਤਲਾਨਾ ਹਮਲਾ, 4 ਗੰਭੀਰ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਖਰੜ ਦੇ ਵਾਰਡ ਨੰਬਰ-1 ਵਿੱਚ ਰਹਿੰਦੇ ਇਕ ਪਰਿਵਾਰ ਉੱਤੇ ਇਕ ਬਿਲਡਰ ਵੱਲੋਂ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਪਰਿਵਾਰ ਦੇ ਚਾਰ ਜੀਅ ਸੋਨੀਕਾ ਰਾਣਾ, ਸੁਮਨ ਰਾਣਾ, ਵਿਕਰਾਂਤ ਰਾਣਾ ਅਤੇ ਅਜੈ ਕੁਮਾਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਖਰੜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਬੀਤੀ 9 ਜੁਲਾਈ ਨੂੰ ਦੇਰ ਰਾਤ 11 ਵਜੇ ਵਾਪਰੀ ਦੱਸੀ ਜਾ ਰਹੀ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਸ਼ਹਿਰ ਦੇ ਇਕ ਬਿਲਡਰ ਉੱਤੇ ਸੁਰੱਖਿਆ ਗਾਰਡ ਨਾਲ ਮਿਲ ਕੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਸ ਘਟਨਾ ਤੋਂ ਬਾਅਦ ਜਦੋਂ ਪੀੜਤ ਪਰਿਵਾਰ ਦੇ ਮੈਂਬਰ ਅੱਧੀ ਰਾਤ 12 ਵਜੇ ਦੇ ਕਰੀਬ ਇਲਾਜ਼ ਕਰਵਾਉਣ ਲਈ ਸਿਵਲ ਹਸਪਤਾਲ ਖਰੜ ਵਿਖੇ ਜਾਣ ਲੱਗੇ ਤਾਂ ਬਿਲਡਰ ਨੇ 10-12 ਹੋਰ ਬੰਦੇ ਬੁਲਾ ਕੇ ਰਾਸਤੇ ਵਿੱਚ ਘੇਰ ਲਿਆ ਅਤੇ ਉਨ੍ਹਾਂ ਉੱਤੇ ਤਲਵਾਰਾਂ ਡੰਡਿਆਂ ਨਾਲ ਹਮਲਾ ਬੋਲ ਦਿੱਤਾ। ਇਸ ਹਮਲੇ ਵਿੱਚ ਪਰਿਵਾਰ ਦੇ ਮੈਂਬਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਹਮਲਾਵਰ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੀੜਤ ਪਰਿਵਾਰ ਅਤੇ ਹੋਰਨਾਂ ਵਿਅਕਤੀਆਂ ਨੇ ਮੰਗ ਕੀਤੀ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…