ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਵੱਲੋਂ ਚੇਅਰਮੈਨ ਹਰਕੇਸ਼ ਸ਼ਰਮਾ ਦਾ ਸਨਮਾਨ

ਸ਼ਰਮਾ ਦੀ ਚੇਅਰਮੈਨ ਵਜੋਂ ਨਿਯੁਕਤੀ ਇਲਾਕਾ ਵਾਸੀਆਂ ਲਈ ਮਾਣ ਵਾਲੀ ਗੱਲ: ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਮੁਹਾਲੀ, ਕਾਂਗਰਸ ਆਗੂਆਂ ਅਤੇ ਪਿੰਡ ਮਟੌਰ ਦੇ ਪਤਵੰਤਿਆਂ ਨੇ ਕਮਿਊਨਿਟੀ ਸੈਂਟਰ ਸੈਕਟਰ-71 ਮਟੌਰ ਵਿੱਚ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੂਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਉਹ ਸ੍ਰੀ ਸ਼ਰਮਾ ਨੂੰ ਲੰਮੇ ਸਮੇਂ ਤੋਂ ਜਾਣਦੇ ਹਨ ਅਤੇ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਹਲਕੇ ਅਤੇ ਹਲਕਾ ਵਾਸੀਆਂ ਦੀ ਸੇਵਾ ਕਰਦੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਦੀਆਂ ਸਮਰਪਿਤ ਸੇਵਾਵਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ’ਤੇ ਨਿਯੁਕਤ ਕੀਤਾ ਹੈ ਜੋ ਉਨ੍ਹਾਂ ਅਤੇ ਇਲਾਕਾ ਵਾਸੀਆਂ ਲਈ ਫ਼ਖ਼ਰ ਵਾਲੀ ਗੱਲ ਹੈ। ਆਗੂਆਂ ਨੇ ਕਿਹਾ ਕਿ ਜਦ ਵੀ ਉਨ੍ਹਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸ੍ਰੀ ਸ਼ਰਮਾ ਤੁਰੰਤ ਅੱਗੇ ਹੋ ਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਕਣਕ ਦੇ ਲੰਘੇ ਸੀਜ਼ਨ ਵਿਚ ਸ੍ਰੀ ਸ਼ਰਮਾ ਨੇ ਆਪਣੀ ਕਾਬਲੀਅਤ ਦਾ ਸਬੂਤ ਦਿੰਦਿਆਂ ਖਰੜ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਕਣਦ ਦੀ ਖ਼ਰੀਦ, ਚੁਕਾਈ ਅਤੇ ਫ਼ਸਲ ਦੇ ਪੈਸਿਆਂ ਦੀ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਅਤੇ ਕਿਸਾਨਾਂ ਨੂੰ ਕਿਸੇ ਵੀ ਤਰਢਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ।
ਇਸ ਮੌਕੇ ਸ੍ਰੀ ਮੱਛਲੀ ਕਲਾਂ ਨੇ ਆਖਿਆ ਕਿ ਇਹ ਵਕਾਰੀ ਅਹੁਦਾ ਉਨ੍ਹਾਂ ਨੂੰ ਹਲਕਾ ਵਾਸੀਆਂ ਦੇ ਆਸ਼ੀਰਵਾਦ ਨਾਲ ਪ੍ਰਾਪਤ ਹੋਇਆ ਹੈ ਅਤੇ ਉਹ ਅਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਮਦਦ ਲਈ ਹਰ ਸਮੇਂ ਤਿਆਰ ਰਹਿਣਗੇ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਣ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਸ੍ਰੀ ਸ਼ਰਮਾ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਪ੍ਰਦੀਪ ਸੋਨੀ, ਅਮਰੀਕ ਸਿੰਘ ਸਰਪੰਚ ਮਟੌਰ, ਮੱਖਣ ਸਿੰਘ, ਬਲਜਿੰਦਰ ਸਿੰਘ ਪੱਪੂ, ਠੇਕੇਦਾਰ ਮਲਵਿੰਦਰ ਸਿੰਘ, ਅਸ਼ਵਨੀ ਰਾਣਾ, ਰਮੇਸ਼ ਕੁਮਾਰ, ਸੁਦਾਗਰ ਖ਼ਾਨ, ਦਿਲਵਰ ਖ਼ਾਨ, ਬਾਲ ਕ੍ਰਿਸ਼ਨ ਸ਼ਰਮਾ, ਮਹਿੰਦਰ ਲਾਲਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਗਰ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …