Share on Facebook Share on Twitter Share on Google+ Share on Pinterest Share on Linkedin ਪਿੰਡ ਝਾਮਪੁਰ ਤੇ ਤੀੜਾ ਵਿੱਚ ਅਣਅਧਿਕਾਰਤ ਕਲੋਨੀਆਂ ’ਤੇ ਚਲਿਆ ਬੁਲਡੋਜ਼ਰ, 45 ਉਸਾਰੀਆਂ ਢਾਹੀਆਂ ਪੇਂਡੂ ਖੇਤਰ ਵਿੱਚ ਖੇਤਾਂ ’ਚ ਪਲਾਟ ਕੱਟ ਕੇ ਕੀਤੀਆਂ ਜਾ ਰਹੀਆਂ ਨੇ ਨਾਜਾਇਜ਼ ਉਸਾਰੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਨਾਜਾਇਜ਼ ਉਸਾਰੀਆਂ ਅਤੇ ਅਣਅਧਿਕਾਰਤ ਕਲੋਨੀਆਂ ਕੱਟਣ ਵਾਲੇ ਬਿਲਡਰਾਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਗਮਾਡਾ ਨੇ ਮੁਹਾਲੀ ਨੇੜਲੇ ਪਿੰਡ ਝਾਮਪੁਰ ਵਿੱਚ ਕਰੀਬ 40 ਨਾਜਾਇਜ਼ ਉਸਾਰੀਆਂ ਨੂੰ ਤਹਿਸ ਨਹਿਸ ਕੀਤਾ ਗਿਆ ਅਤੇ ਪੇਂਡੂ ਖੇਤਰ ਵਿੱਚ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਖੇਤਾਂ ਵਿੱਚ ਪਲਾਟ ਕੱਟ ਕੇ ਵੇਚਣ ਵਾਲੇ ਬਿਲਡਰਾਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਗਮਾਡਾ ਦੀ ਰੈਗੂਲੇਟਰੀ ਬਰਾਂਚ ਦੇ ਐਸਡੀਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗਮਾਡਾ ਨੂੰ ਲਗਾਤਾਰ ਸ਼ਿਕਾਇਤ ਮਿਲ ਰਹੀ ਸਨ ਕਿ ਪੇਂਡੂ ਖੇਤਰ ਕਈ ਵਿਅਕਤੀ ਅਣਅਧਿਕਾਰਤ ਕਲੋਨੀਆਂ ਕੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਝਾਮਪੁਰ ਇਲਾਕੇ ਵਿੱਚ ਨਿਰਮਾਣ ਅਧੀਨ ਵੱਖ-ਵੱਖ ਕਲੋਨੀਆਂ ਵਿੱਚ ਕਰੀਬ 40 ਅਣਅਧਿਕਾਰਤ ਉਸਾਰੀਆਂ ’ਤੇ ਬੁਲਡੋਜ਼ਰ ਚਲਾਇਆ ਗਿਆ ਅਤੇ ਇਨ੍ਹਾਂ ਕਲੋਨੀਆਂ ਨੂੰ ਜਾਂਦੇ ਰਾਹ ਅਤੇ ਸੜਕਾਂ ਵਿੱਚ ਵੀ ਖੱਡੇ ਕੀਤੇ ਗਏ ਹਨ। ਇੰਜ ਹੀ ਪਿੰਡ ਤੀੜਾ ਦੀ ਅਣਅਧਿਕਾਰਤ ਕਲੋਨੀ ਵਿੱਚ ਉਸਾਰੀ ਅਧੀਨ 5 ਇਮਾਰਤਾਂ ਨੂੰ ਢਾਹ ਦਿੱਤਾ ਗਿਆ। ਇਸ ਕਾਰਵਾਈ ਨੂੰ ਜੇਈ ਮਾਣਕ ਬਾਂਸਲ ਅਤੇ ਵਰੁਣ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਘਟੌਰ ਵਿੱਚ ਸੱਤ ਗੈਰ ਕਾਨੂੰਨੀ ਕਲੋਨੀਆਂ ਵਿੱਚ ਕਰੀਬ 30 ਅਤੇ ਪਿੰਡ ਜਵਾਹਰਪੁਰ ਵਿੱਚ ਲਗਪਗ 25 ਅਣਅਧਿਕਾਰਤ ਉਸਾਰੀਆਂ ਨੂੰ ਤਹਿਸ-ਨਹਿਸ ਕੀਤਾ ਗਿਆ ਸੀ। ਗਮਾਡਾ ਅਧਿਕਾਰੀ ਨੇ ਦੱਸਿਆ ਕਿ ਪਿੰਡ ਝਾਮਪੁਰ ਦੇ ਕਈ ਬਿਲਡਰਾਂ ਅਤੇ ਕਲੋਨਾਈਜਰਾਂ ਖ਼ਿਲਾਫ਼ ਕੁੱਝ ਸਮਾਂ ਪਹਿਲਾਂ ਵੀ ਬਲੌਂਗੀ ਥਾਣੇ ਵਿੱਚ ਪਰਚਾ ਦਰਜ ਕਰਵਾਇਆ ਗਿਆ ਸੀ। ਲੇਕਿਨ ਹੁਣ ਕਾਫ਼ੀ ਸਮੇਂ ਦੀ ਚੁੱਪੀ ਤੋਂ ਬਾਅਦ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੇ ਨਾਜਾਇਜ਼ ਕਲੋਨੀਆਂ ਕੱਟਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੇਮਾਂ ਦੀ ਉਲੰਘਣਾ ਕਰਕੇ ਗਮਾਡਾ ਦੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਅਣਅਧਿਕਾਰਤ ਕਲੋਨੀਆਂ ਕੱਟਣ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਗਮਾਡਾ ਦੀ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਘਟੌਰ ਅਤੇ ਜਵਾਹਰਵਾਰ ਮਾਮਲੇ ਵਿੱਚ ਵੀ ਪਿਛਲੇ ਦਿਨੀਂ ਕਾਨੂੰਨੀ ਕਾਰਵਾਈ ਲਈ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਹੁਣ ਪਿੰਡ ਝਾਮਪੁਰ ਅਤੇ ਤੀੜਾ ਵਿੱਚ ਨਾਜਾਇਜ਼ ਕਲੋਨੀਆਂ ਕੱਟਣ ਅਤੇ ਗਲਤ ਤਰੀਕੇ ਨਾਲ ਉਸਾਰੀਆਂ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਕਾਰਵਾਈ ਲਈ ਯੋਗ ਪੈਰਵੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ