Nabaz-e-punjab.com

ਪੰਚਾਇਤੀ ਚੋਣਾਂ: ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਲੋਕ ਰਾਜ ਲਈ ਵੱਡਾ ਖ਼ਤਰਾ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ’ਤੇ ਪੰਚਾਇਤੀ ਚੋਣਾਂ ਧੱਕੇਸ਼ਾਹੀ ਨਾਲ ਜਿੱਤਣ ਲਈ ਹਰ ਹੀਲਾ ਵਰਤਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹੁਕਮਰਾਨਾਂ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਸਮੇਂ ਆਮ ਲੋਕਾਂ ਦੇ ਕਾਗਜ ਰੱਦ ਕਰਵਾ ਕੇ ਲੋਕ ਰਾਜ ਦਾ ਜਨਾਜ਼ਾ ਕੱਢਿਆ ਗਿਆ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਦੂਮਾਜਰਾ ਨੇ ਪੰਚਾਇਤ ਚੋਣਾਂ ਨੂੰ ਲੋਕਤੰਤਰ ਦੀ ਪਹਿਲੀ ਪੌੜੀ ਆਖਦਿਆਂ ਕਿਹਾ ਕਿ ਕਾਂਗਰਸ ਦੀ ਵਧੀਕੀਆਂ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਖ਼ਤਮ ਹੋਣ ਦਾ ਖਦਸ਼ਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਰਪੰਚ ਅਤੇ ਪੰਚ ਦੇ ਅਹੁਦੇ ਨੂੰ ਵਪਾਰ ਸਮਝ ਕੇ ਆਪਣੇ ਧੜੇ ਨਾਲ ਸਬੰਧਤ ਲੋਕਾਂ ਨਾਲ ਸੌਦੇਬਾਜ਼ੀ ਤਹਿ ਕਰਨਾ ਲੋਕਤੰਤਰ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਮੁਹਾਲੀ ਸਮੇਤ ਸੂਬੇ ਭਰ ਵਿੱਚ ਜ਼ਿਆਦਾਤਰ ਪਿੰਡਾਂ ਵਿੱਚ ਸਰਬਸੰਮਤੀ ਨਾਲ ਚੁਣੀਆਂ ਜਾ ਰਹੀਆਂ ਪੰਚਾਇਤਾਂ ਦੇ ਅਮਲ ਨੂੰ ਨਕਾਰਦਿਆਂ ਕਿਹਾ ਕਿ ਕਾਂਗਰਸ ਨੇ ਧੱਕੇ ਨਾਲ ਆਪਣੇ ਉਮੀਦਵਾਰਾਂ ਨੂੰ ਜਿਤਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅਜਿਹੀਆਂ ਪਿਰਤਾਂ ਪਾ ਕੇ ਪਿੰਡਾਂ ਦੇ ਭਾਈਚਾਰਕ ਮਾਹੌਲ ਨੂੰ ਜਾਣ-ਬੁੱਝ ਕੇ ਖ਼ਰਾਬ ਕਰ ਰਹੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਚੋਣਾਂ ਵਿੱਚ ਕਾਂਗਰਸ ਸਰਕਾਰ ਨੇ ਰੱਜ ਕੇ ਧੱਕੇਸ਼ਾਹੀ ਕੀਤੀ ਗਈ ਸੀ। ਉਨ੍ਹਾਂ ਕਾਂਗਰਸ ਹਕੂਮਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਕਾਂਗਰਸ ਸਰਕਾਰ ਵੱਲੋਂ ਧੱਕੇਸ਼ਾਹੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਚੁਣੀਆਂ ਜਾ ਰਹੀਆਂ ਪੰਚਾਇਤਾਂ ਧੁੰਦ ਦੇ ਬੱਦਲਾਂ ਵਾਂਗ ਉੱਡ ਜਾਣਗੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਡਰਾ ਧਮਾਕਾ ਕੇ ਆਪਣੇ ਮਨ-ਪਸੰਦ ਅਤੇ ਸੌਦੇਬਾਜ਼ੀਆਂ ਨਾਲ ਉਮੀਦਵਾਰਾਂ ਨੂੰ ਚੁਣਨਾ ਲੋਕ ਰਾਜ ਲਈ ਵੱਡਾ ਖ਼ਤਰਾ ਹੈ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …