Share on Facebook Share on Twitter Share on Google+ Share on Pinterest Share on Linkedin ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਜੁਲਾਈ ਇੱਥੋਂ ਦੇ ਨੇੜਲੇ ਪਿੰਡ ਫਤਿਹਗੜ੍ਹ ਤੋਂ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਵੱਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਟਰੱਸਟ ਦੇ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਵੱਲੋਂ ਬੱਸ ਰਵਾਨਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਇਹ ਬਸ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਮ੍ਰਿਤਸਰ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਸਾਹਿਬ ਹੋਰ ਧਾਰਮਿਕ ਸਥਾਨਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਕੇ ਆਵੇਗੀ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਹਰੇਕ ਸਾਲ ਸ਼੍ਰੀ ਅਮ੍ਰਿਤਸਰ ਸਾਹਿਬ ਸਮੇਤ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਮੁਫ਼ਤ ਬੱਸ ਭੇਜੀ ਜਾਂਦੀ ਹੈ ਤਾਂ ਜੋ ਸੰਗਤਾਂ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਣ। ਇਸ ਦੌਰਾਨ ਪਿੰਡ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਧਾਰਮਕ ਸਥਾਨਾਂ ਦੀ ਯਾਤਰਾ ਲਈ ਰਵਾਨਾ ਹੋਈਆਂ ਅਤੇ ਸੰਗਤਾਂ ਨੇ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਅਤੇ ਸੁਖਜਿੰਦਰ ਸਿੰਘ ਮਾਵੀ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਪੰਚ ਅਮ੍ਰਿਤਪਾਲ ਸਿੰਘ, ਬਾਬਾ ਹਰਪਾਲ ਸਿੰਘ, ਹਰਸਿਮਰਨ ਸਿੰਘ, ਦਵਿੰਦਰ ਸਿੰਘ ਗੋਲਾ, ਗੁਰਤੇਜ ਸਿੰਘ, ਬਲਵਿੰਦਰ ਸਿੰਘ, ਦਲਵਾਰਾ ਸਿੰਘ, ਮਨਜੀਤ ਸਿੰਘ ਮਾਵੀ, ਗੁਰਵਿੰਦਰ ਸਿੰਘ ਫਤਿਹਗੜ੍ਹ ਸਾਹਿਬ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ