nabaz-e-punjab.com

ਪਿੰਡ ਫਤਹਿਗੜ੍ਹ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਜੁਲਾਈ
ਇੱਥੋਂ ਦੇ ਨੇੜਲੇ ਪਿੰਡ ਫਤਹਿਗੜ੍ਹ ਤੋਂ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਵੱਲੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਟਰੱਸਟ ਦੇ ਚੇਅਰਮੈਨ ਸੁਖਜਿੰਦਰ ਸਿੰਘ ਮਾਵੀ ਵੱਲੋਂ ਬੱਸ ਰਵਾਨਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਇਹ ਬੱਸ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਸਾਹਿਬ ਹੋਰ ਧਾਰਮਿਕ ਸਥਾਨਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਕੇ ਆਵੇਗੀ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਹਰੇਕ ਸਾਲ ਸ਼੍ਰੀ ਅਮ੍ਰਿਤਸਰ ਸਾਹਿਬ ਸਮੇਤ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਮੁਫ਼ਤ ਬੱਸ ਭੇਜੀ ਜਾਂਦੀ ਹੈ ਤਾਂ ਜੋ ਸੰਗਤਾਂ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਣ। ਇਸ ਦੌਰਾਨ ਪਿੰਡ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਧਾਰਮਕ ਸਥਾਨਾਂ ਦੀ ਯਾਤਰਾ ਲਈ ਰਵਾਨਾ ਹੋਈਆਂ ਅਤੇ ਸੰਗਤਾਂ ਨੇ ਮੇਜਰ ਬਚਨ ਸਿੰਘ ਯਾਦਗਰੀ ਟਰੱਸਟ ਅਤੇ ਸੁਖਜਿੰਦਰ ਸਿੰਘ ਮਾਵੀ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਪੰਚ ਅਮ੍ਰਿਤਪਾਲ ਸਿੰਘ, ਬਾਬਾ ਹਰਪਾਲ ਸਿੰਘ, ਹਰਸਿਮਰਨ ਸਿੰਘ, ਦਵਿੰਦਰ ਸਿੰਘ ਗੋਲਾ, ਗੁਰਤੇਜ ਸਿੰਘ, ਬਲਵਿੰਦਰ ਸਿੰਘ, ਦਲਵਾਰਾ ਸਿੰਘ, ਮਨਜੀਤ ਸਿੰਘ ਮਾਵੀ, ਗੁਰਵਿੰਦਰ ਸਿੰਘ ਫਤਿਹਗੜ੍ਹ ਸਾਹਿਬ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…