Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬੱਸ ਚਾਲਕਾਂ ਨੂੰ ਮੁਆਫ਼ੀ ਨਹੀਂ ਦਿੱਤੀ ਜਾਵੇਗੀ: ਟਰੈਫ਼ਿਕ ਇੰਚਾਰਜ਼ ਗਗਨਦੀਪ ਘੜੂੰਆਂ ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 14 ਫਰਵਰੀ: ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬੱਸ ਚਾਲਕਾਂ ਨੂੰ ਮੁਆਫ਼ੀ ਨਹੀਂ ਦਿੱਤੀ ਜਾਵੇਗੀ, ਕਿਉਂਕਿ ਟਰੈਫ਼ਿਕ ਨਿਯਮਾਂ ਨੂੰ ਸਖ਼ਤੀ ਨਾਲ ਹੀ ਲਾਗੂ ਕੀਤਾ ਜਾ ਸਕਦਾ ਹੈ। ਉਪਰੋਤਕ ਸ਼ਬਦਾਂ ਦਾ ਪ੍ਰਗਟਾਵਾ ਏ.ਐਸ.ਆਈ. ਰਾਮ ਸਿੰਘ ਟ੍ਰੈਫ਼ਿਕ ਇੰਚਾਰਜ਼ ਮੋਰਿੰਡਾ ਨੇ ਸਥਾਨਕ ਬੱਸ ਸਟੈਂਡ ਦੇ ਬਾਹਰ ਬੱਸਾਂ ਖੜੀਆ ਕਰਨ ਵਾਲੇ ਬੱਸ ਚਾਲਕਾ ਦਾ ਚਲਾਨ ਕੱਟਣ ਮੌਕੇ ਗੱਲਬਾਤ ਕਰਦੇ ਹੋਏ ਪ੍ਰਗਟਾਏ। ਇਸਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਅੱਡਾ ਇੰਚਾਰਜਾਂ ਨੂੰ ਅਪੀਲ ਕੀਤੀ ਕਿ ਟ੍ਰੈਫ਼ਿਕ ਪੁਲਸ ਨੂੰ ਸਹਿਯੋਗ ਕਰਦੇ ਹੋਏ ਬੱਸਾਂ ਨੂੰ ਬੱਸ ਸਟੈਂਡ ਦੇ ਅੰਦਰ ਹੀ ਲਗਵਾਇਆ ਜਾਵੇ ਨਹੀਂ ਤਾਂ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਜ਼ਿਕਰਯੋਗ ਹੈ ਕਿ ਬੱਸ ਚਾਲਕਾਂ ਦੇ ਬੱਸਾਂ ਅੱਡੇ ਦੇ ਬਾਹਰ ਖੜ੍ਹੀਆਂ ਕਰਕੇ ਸਵਾਰੀਆਂ ਚੜ੍ਹਾਉਣ ਅਤੇ ਉਤਾਰਨ ਕਾਰਨ ਸੜ੍ਹਕ ’ਤੇ ਅਕਸਰ ਹੀ ਜਾਮ ਲੱਗਾ ਰਹਿੰਦਾ ਹੈ। ਜਿਸਦੇ ਚੱਲਦੇ ਟੈ੍ਰਫਿਕ ਇੰਚਾਰਜ ਵਲੋਂ ਬੱਸ ਸਟੈਂਡ ਦੇ ਬਾਹਰ ਬੱਸਾਂ ਖੜ੍ਹੀਆਂ ਕਰਨ ਵਾਲੇ ਬੱਸ ਚਾਲਕਾਂ ਤੇ ਸਿੰਕਜਾ ਕੱਸਦੇ ਹੋਏ ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਟਰੈਫ਼ਿਕ ਹੋਲਦਾਰ ਧੰਨਾ ਸਿੰਘ ਅਤੇ ਬਲਦੇਵ ਸਿੰਘ ਵੀ ਹਾਜ਼ਰ ਸਨ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ