Nabaz-e-punjab.com

ਕਾਰੋਬਾਰੀ ਅਗਵਾ ਮਾਮਲਾ: ਸੀਬੀਆਈ ਅਦਾਲਤ ਵੱਲੋਂ ਸੁਮੇਧ ਸੈਣੀ ਨੂੰ ਨੋਟਿਸ ਜਾਰੀ

ਸੀਬੀਆਈ ਨੇ ਸੈਣੀ ਨੂੰ ਮਿਲੀ ਨਿੱਜੀ ਪੇਸ਼ੀ ਤੋਂ ਛੋਟ ਰੱਦ ਕਰਵਾਉਣ ਲਈ ਦਾਇਰ ਕੀਤੀ ਸੀ ਅਰਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਲਗਾਤਾਰ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੇ ਖ਼ਿਲਾਫ਼ ਅਗਵਾ ਅਤੇ ਲਾਪਤਾ ਕਰਨ ਦੇ ਇਕ ਹੋਰ 26 ਸਾਲ ਪੁਰਾਣਾ ਮਾਮਲੇ ਵਿੱਚ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਪੁਲੀਸ ਮੁਖੀ ਨੂੰ ਨੋਟਿਸ ਜਾਰੀ ਕਰਕੇ 12 ਅਕਤੂਬਰ ਤੱਕ ਆਪਣਾ ਪੱਖ ਰੱਖਣ ਲਈ ਕਿਹਾ ਹੈ। ਸੀਬੀਆਈ ਦੀ ਜਾਂਚ ਟੀਮ ਨੇ ਸੈਣੀ ਨੂੰ ਪਹਿਲਾਂ ਤੋਂ ਮਿਲੀ ਨਿੱਜੀ ਪੇਸ਼ੀ ਤੋਂ ਛੋਟ ਰੱਦ ਕਰਵਾਉਣ ਲਈ ਅਦਾਲਤ ਵਿੱਚ ਪਟੀਸ਼ਨ ਕੀਤੀ ਸੀ।
ਵਾਹਨ ਕਾਰੋਬਾਰੀ ਵਿਨੋਦ ਕੁਮਾਰ, ਉਸ ਦੇ ਜੀਜਾ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਡਰਾਈਵਰ ਮੁਖ਼ਤਿਆਰ ਸਿੰਘ ਦੇ ਅਗਵਾ ਕਰਨ ਦੇ ਦੋਸ਼ ਵਿੱਚ ਸੈਣੀ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਹਨ। ਪੁਲੀਸ ਨੇ 15 ਮਾਰਚ 1994 ਨੂੰ ਵਿਨੋਦ ਕੁਮਾਰ ਅਤੇ ਮੁਖ਼ਤਿਆਰ ਸਿੰਘ ਨੂੰ ਹਾਈ ਕੋਰਟ ਦੀ ਪਾਰਕਿੰਗ ਤੋਂ ਚੁੱਕ ਲਿਆ ਸੀ, ਜਦੋਂਕਿ ਅਸ਼ੋਕ ਨੂੰ ਉਸੇ ਦਿਨ ਹੀ ਕਥਿਤ ਤੌਰ ’ਤੇ ਲੁਧਿਆਣਾ ਤੋਂ ਅਗਵਾ ਕੀਤਾ ਗਿਆ ਸੀ।
ਇਸ ਸਬੰਧੀ ਕੌਮੀ ਜਾਂਚ ਏਜੰਸੀ ਨੇ ਸੀਬੀਆਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੈਣੀ ਨੂੰ ਇਸ ਮਾਮਲੇ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਗਈ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਉਕਤ ਮਾਮਲੇ ਵਿੱਚ ਸੈਣੀ ਅਤੇ ਹੋਰਾਂ ਖ਼ਿਲਾਫ਼ ਸੀਬੀਆਈ ਨੇ 24 ਮਾਰਚ 1994 ਨੂੰ ਹਾਈ ਕੋਰਟ ਦੇ ਆਦੇਸ਼ਾਂ ’ਤੇ ਦਰਜ ਕੀਤਾ ਸੀ। ਬਾਅਦ ਵਿੱਚ ਵਿਨੋਦ ਦੀ ਮਾਂ ਅਮਰ ਕੌਰ ਦੀ ਅਪੀਲ ’ਤੇ ਕੇਸ 2004 ਵਿੱਚ ਸੁਪਰੀਮ ਕੋਰਟ ਨੇ ਦਿੱਲੀ ਤਬਦੀਲ ਕਰ ਦਿੱਤਾ ਸੀ। ਬੀਬੀ ਅਮਰ ਕੌਰ ਨੇ ਕਿਹਾ ਸੀ ਕਿ ਸੈਣੀ ਗਵਾਹਾਂ ਨੂੰ ਡਰਾ ਧਮਕਾ ਕੇ ਕੇਸ ਦੀ ਸੁਣਵਾਈ ਅਤੇ ਜਾਂਚ ਪ੍ਰਭਾਵਿਤ ਕਰ ਸਕਦਾ ਹੈ। ਆਪਣੇ ਗੁਆਚੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ 24 ਸਾਲਾਂ ਤੋਂ ਕਾਨੂੰਨੀ ਲੜਾਈ ਲੜ ਰਹੀ ਮਾਂ ਦੀ ਤਿੰਨ ਸਾਲ ਪਹਿਲਾਂ 12 ਦਸੰਬਰ 2017 ਨੂੰ ਮੌਤ ਹੋ ਗਈ ਸੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…