Share on Facebook Share on Twitter Share on Google+ Share on Pinterest Share on Linkedin ਪਿੰਡ ਚਾਚੂਮਾਜਰਾ ਵਿੱਚ ਕਰਜ਼ੇ ਦੇ ਬੋਝ ਥੱਲੇ ਦੱਬੇ ਕਾਰੋਬਾਰੀ ਵਿਅਕਤੀ ਵੱਲੋਂ ਖ਼ੁਦਕੁਸ਼ੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ: ਇੱਥੋਂ ਦੇ ਨਜ਼ਦੀਕੀ ਪਿੰਡ ਚਾਚੂਮਾਜਰਾ ਵਿੱਚ ਕਰਜ਼ੇ ਦੇ ਬੋਝ ਥੱਲੇ ਦੱਬੇ ਇੱਕ ਕਾਰੋਬਾਰੀ ਵਿਅਕਤੀ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਬੈਂਕ ਦਾ ਕਰਜ਼ਾ ਨਾ ਮੋੜ ਸਕਣ ਦੇ ਚੱਲਦਿਆਂ ਜਗਜੀਤ ਸਿੰਘ (36) ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਦੇ ਹੀ ਸੋਹਾਣਾ ਪੁਲੀਸ ਦੇ ਕਰਮਚਾਰੀ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ ਪ੍ਰੰਤੂ ਪੁਲੀਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਇਸ ਸਬੰਧੀ ਥਾਣਾ ਸੋਹਾਣਾ ਦੇ ਏਐਸਆਈ ਤੇ ਜਾਂਚ ਅਧਿਕਾਰੀ ਨਾਇਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੀ ਵਿਧਵਾ ਪਤਨੀ ਹਰਿੰਦਰ ਕੌਰ ਨੇ ਪੁਲੀਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਕਿਹਾ ਕਿ ਉਸ ਦੇ ਪਤੀ ਦੀ ਗੁਰਦੁਆਰਾ ਭੱਠਾ ਸਾਹਿਬ ਰੂਪਨਗਰ ਨੇੜੇ ਗੁਰੂ ਕਿਰਪਾ ਆਟੋ ਮੋਬਾਈਲ ਦੇ ਨਾਂ ’ਤੇ ਸਵਰਾਜ ਟਰੈਕਟਰ ਦੀ ਏਜੰਸੀ ਖੋਲੀ ਹੋਈ ਸੀ। ਏਜੰਸੀ ਦਾ ਕੰਮ ਵਧੀਆ ਨਾ ਚੱਲਣ ਕਾਰਨ ਉਸ ਦਾ ਪਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਹ ਘਰ ਦੇ ਸਾਹਮਣੇ ਵਾਲੇ ਮਕਾਨ ਵਿੱਚ ਸੌਂਦਾ ਸੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਨੂੰ ਉਸ ਦੇ ਪਤੀ ਨੇ ਸ਼ਰਾਬ ਪੀਤੀ ਅਤੇ ਰੋਟੀ ਖਾਣ ਤੋਂ ਬਾਅਦ ਆਪਣੇ ਕਮਰੇ ਵਿੱਚ ਸੌਂ ਗਿਆ ਸੀ। ਅੱਜ ਸਵੇਰੇ ਜਦੋਂ ਆਪਣੇ ਪਤੀ ਨੂੰ ਚਾਹ ਦੇਣ ਲਈ ਗਈ ਤਾਂ ਉਸ ਦਾ ਪਤੀ ਆਪਣੇ ਕਮਰੇ ਵਿੱਚ ਨਹੀਂ ਸੀ। ਉਸ ਨੇ ਨਾਲ ਵਾਲੇ ਦੇ ਕਮਰੇ ਵਿੱਚ ਜਾ ਕੇ ਦੇਖਿਆ ਕਿ ਉਸ ਦੇ ਪਤੀ ਦੀ ਲਾਸ਼ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਲਮਕ ਰਹੀ ਸੀ। ਉਸ ਨੇ ਰੌਲਾ ਪਾਇਆ ਤਾਂ ਘਰ ਦੇ ਮੈਂਬਰ ਇਕੱਠੇ ਹੋ ਗਏ ਅਤੇ ਸੋਹਾਣਾ ਪੁਲੀਸ ਨੂੰ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਰਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਸਿਰ ’ਤੇ ਬੈਂਕਾਂ ਦਾ ਕਾਫੀ ਕਰਜ਼ਾ ਚੜ੍ਹਿਆ ਹੋਇਆ ਸੀ। ਜਿਸ ਕਾਰਨ ਉਸ ਨੇ ਆਤ ਹੱਤਿਆ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਹਰਿੰਦਰ ਕੌਰ ਦੇ ਬਿਆਨਾਂ ਨੂੰ ਅਧਾਰ ਬਣਾ ਕੇ ਸੀਆਰਪੀਸੀ ਦੀ ਧਾਰਾ-174 ਦੇ ਤਹਿਤ ਕਾਰਵਾਈ ਕਰਦਿਆਂ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ