Nabaz-e-punjab.com

ਜ਼ਿਮਨੀ ਚੋਣ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਮੁਲਤਵੀ

ਨਬਜ਼-ਏ-ਪੰਜਾਬ, ਮੁਹਾਲੀ, 19 ਜੂਨ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਦੇ ਚੱਲਦਿਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸਿੱਖਿਆ ਬੋਰਡ (ਸੰਚਾਲਨ ਸ਼ਾਖਾ) ਦੇ ਉਪ ਸਕੱਤਰ ਅਮਰਜੀਤ ਕੌਰ ਦਾਲਮ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਬੋਰਡ ਵੱਲੋਂ 4 ਜੁਲਾਈ ਤੋਂ ਉਪਰੋਕਤ ਸ਼ੇ੍ਰਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਜਲੰਧਰ ਪੱਛਮੀ ਹਲਕੇ ਸਮੇਤ ਦੇਸ਼ ਅੰਦਰ ਸੱਤ ਸੂਬਿਆ ਵਿੱਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜਿਸ ਚੋਣਾਂ ਕਾਰਨ ਸਿੱਖਿਆ ਬੋਰਡ ਵੱਲੋਂ ਇਸ ਦਿਨ ਕਰਵਾਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਅਨੁਪੂਰਕ ਪ੍ਰੀਖਿਆ ਮੁਲਤਵੀ ਕਰਕੇ ਨਵੀਆਂ ਤਰੀਕਾਂ ਐਲਾਨ ਕੀਤਾ ਗਿਆ ਹੈ।
ਅਮਰਜੀਤ ਕੌਰ ਦਾਲਮ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ 10 ਜੁਲਾਈ ਨੂੰ ਕਾਰਵਾਈ ਜਾਣ ਵਾਲੀ ਅਨੁਪੂਰਕ ਪ੍ਰੀਖਿਆ ਹੁਣ 12 ਜੁਲਾਈ ਨੂੰ ਕਰਵਾਈ ਜਾਵੇਗੀ। ਅੱਠਵੀਂ ਅਤੇ ਦਸਵੀਂ ਜਮਾਤ ਦੀ 10 ਜੁਲਾਈ ਨੂੰ ਕਾਰਵਾਈ ਜਾਣ ਵਾਲੀ ਅਨੁਪੂਰਕ ਪ੍ਰੀਖਿਆ ਹੁਣ 17 ਜੁਲਾਈ ਨੂੰ ਕਰਵਾਈ ਜਾਵੇਗੀ ਜਦੋਂਕਿ ਬਾਰ੍ਹਵੀਂ ਸ਼੍ਰੇਣੀ ਦੀ ਇਸ ਦਿਨ ਹੋਣ ਵਾਲੀ ਅਨੁਪੂਰਕ ਪ੍ਰੀਖਿਆ ਹੁਣ 20 ਜੁਲਾਈ ਨੂੰ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਜਮਾਤਾਂ ਦੀ ਅਨੁਪੂਰਕ ਪ੍ਰੀਖਿਆਵਾਂ ਸਵੇਰ ਦੇ ਸੈਸ਼ਨ ਵਿੱਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਨਵੀਂ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਉੱਤੇ ਉਪਲਬਧ ਕਰਵਾਈ ਗਈ ਹੈ।
ਉਪ ਸਕੱਤਰ ਨੇ ਦੱਸਿਆ ਕਿ ਪੰਜਵੀਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ ਸਵਾ 1 ਵਜੇ ਤੱਕ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀ ਅਨੁਪੂਰਕ ਪ੍ਰੀਖਿਆ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਸਵਾ ਦੋ ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਨ-ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੇ ਪ੍ਰਸ਼ਨ-ਪੱਤਰ\ਬੱੁਕਲੈੱਟ ਨਹੀਂ ਭੇਜੇ ਜਾਣਗੇ। ਅਜਿਹੇ ਪ੍ਰੀਖਿਆਰਥੀਆਂ ਦੀ ਪ੍ਰੀਖਿਆ ਸਕੂਲ ਪੱਧਰ ’ਤੇ ਲਈ ਜਾਵੇਗੀ। ਸਿਹਤ ਤੇ ਸਰੀਰਕ ਸਿੱਖਿਆ ਵਿਸ਼ੇ ਦੀ ਪ੍ਰਯੋਗੀ ਪ੍ਰੀਖਿਆ 15 ਜੁਲਾਈ ਨੂੰ ਸਕੂਲ ਪੱਧਰ ’ਤੇ ਲਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…