ਐਸਵਾਈਐਲ ਦੀ ਜ਼ਮੀਨ ਅਸਲ ਮਾਲਕਾਂ ਨੂੰ ਵਾਪਸ ਕਰਕੇ ਮੁੱਖ ਮੰਤਰੀ ਬਾਦਲ ਨੇ ਸੱਚੇ ਪੰਜਾਬੀ ਹੋਣ ਦਾ ਸਬੂਤ ਦਿੱਤਾ: ਪ੍ਰਿੰਸ

ਐਡਵੋਕੇਟ ਪ੍ਰਿੰਸ ਦੀ ਅਗਵਾਈ ਵਿੱਚ ਵੱਡੀ ਗਿਣਤੀ ਨੌਜਵਾਨਾਂ ਦਾ ਕਾਫ਼ਲਾ ਮੋਗਾ ਰੈਲੀ ਲਈ ਰਵਾਨਾ

ਨਿਊਜ਼ ਡੈਸਕ
ਮੁਹਾਲੀ, 8 ਦਸੰਬਰ
ਐਸਵਾਈਐਲ ਨਹਿਰ ਦੀ ਜ਼ਮੀਨ ਅਸਲ ਮਾਲਕਾਂ ਨੂੰ ਵਾਪਸ ਕਰਕੇ ਪੰਜਾਬ ਦਾ ਪਾਣੀ ਹੋਰ ਸੂਬਿਆਂ ਨੂੰ ਜਾਣ ਤੋਂ ਰੋਕ ਲਗਾ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੱਚੇ ਪੰਜਾਬੀ ਹੋਣ ਦਾ ਸਬੂਤ ਦਿੱਤਾ ਹੈ। ਇਹ ਵਿਚਾਰ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਅੱਜ ਮੋਗਾ ਰੈਲੀ ਵਿੱਚ ਆਪਣੇ ਵੱਡੀ ਗਿਣਤੀ ਨੌਜਵਾਨਾਂ ਨਾਲ ਸ਼ਾਮਿਲ ਹੋਣ ਤੋਂ ਪਹਿਲਾਂ ਸਾਂਝੇ ਕੀਤੇ।
ਸ੍ਰੀ ਪ੍ਰਿੰਸ ਨੇ ਕਿਹਾ ਕਿ ‘ਪਾਣੀ ਬਚਾਓ ਪੰਜਾਬ ਬਚਾਓ’ ਮੁਹਿੰਮ ਤਹਿਤ ਸ੍ਰ. ਬਾਦਲ ਦੀ ਅਗਵਾਈ ਵਿੱਚ ਹੋਈ ਮੋਗਾ ਰੈਲੀ ਵਿੱਚ ਪੰਜਾਬੀਆਂ ਦੇ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਪਣੇ ਹਰਮਨਪਿਆਰੇ ਨੇਤਾ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਉਸਾਰੂ ਅਤੇ ਕਿਸਾਨ ਹਿਤੈਸ਼ੀ ਸੋਚ ਸਦਕਾ ਐਸ.ਵਾਈ.ਐਲ. ਵਾਲੀ ਜ਼ਮੀਨ ਦੇ ਇੰਤਕਾਲ ਕਿਸਾਨਾਂ ਦੇ ਨਾਂ ਕੀਤੇ ਜਾ ਚੁੱਕੇ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਫ਼ਾਇਦਾ ਮਿਲਿਆ ਹੈ ਅਤੇ ਸਰਕਾਰ ਦੀ ਕਿਸਾਨ ਹਿਤੈਸ਼ੀ ਹੋਣ ਦੀ ਗੱਲ ਹੋਰ ਜ਼ਿਆਦਾ ਸਪੱਸ਼ਟ ਹੋਈ ਹੈ।
ਸ੍ਰੀ ਪ੍ਰਿੰਸ ਨੇ ਕਿਹਾ ਕਿ ਅੱਜ ਦਾ ਨੌਜਵਾਨਾਂ ਦਾ ਇਹ ਇਕੱਠ ਸਾਬਤ ਕਰਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ। ਜਿਸ ਨੇ ਨੌਜਵਾਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਹੈ, ਚਾਹੇ ਉਹ ਨੌਕਰੀਆਂ ਦੇਣੀਆਂ ਹੋਣ, ਖੇਡਾਂ ਲਈ ਨੌਜਵਾਨਾਂ ਨੂੰ ਜਿੰਮ ਤੇ ਹੋਰ ਸਾਮਾਨ ਦੇਣਾ ਹੋਵੇ ਜਾਂ ਸ਼੍ਰੋਮਣੀ ਅਕਾਲੀ ਦਲ ਵਿਚ ਨਿਯੁਕਤੀਆਂ ਦੇਣੀਆਂ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਨੌਜਵਾਨ ਵਰਗ ਹਰ ਕੁਰਬਾਨੀ ਦੇਣ ਲਈ ਤਿਆਰ ਹੈ, ਪਰ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦੇਣ ਦਿੱਤਾ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਲਾਲਾ, ਮਨਪ੍ਰੀਤ ਸਿੰਘ ਬਬਰਾ, ਇੰਦਰਪ੍ਰੀਤ ਸਿੰਘ ਟਿੰਕੂ, ਰਤਨ ਸਿੰਘ ਨਾਮਧਾਰੀ, ਲਵਲੀ ਦਾਉਂ, ਮਨਦੀਪ ਸਿੰਘ ਸੰਧੂ, ਹਰਕੰਵਲ ਸਿੰਘ ਖਹਿਰਾ, ਬਲਜਿੰਦਰ ਸਿੰਘ ਬੇਦੀ, ਅਮਨਦੀਪ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…