ਬਿਜਲੀ ਦਰਾਂ ਅਤੇ ਪੈਟਰੋਲ ਤੇ ਡੀਜ਼ਲ ਉੱਤੇ ਵੈਟ ਵਧਾ ਕੇ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰਿਆ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਡੀਸੀ ਮੁਹਾਲੀ ਨੂੰ ਮੰਗ ਪੱਤਰ ਸੌਂਪਿਆਂ

ਨਬਜ਼-ਏ-ਪੰਜਾਬ, ਮੁਹਾਲੀ, 9 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਉੱਤੇ ਵੈਟ ਵਧਾਉਣ ਅਤੇ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੇ ਫ਼ੈਸਲੇ ਨੂੰ ਲੋਕ ਵਿਰੋਧੀ ਦੱਸਿਆ ਹੈ। ਸੀਨੀਅਰ ਆਗੂਆਂ ਨੇ ਅੱਜ ਐੱਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਲੋਕਾਂ ਉ੍ਵਤੇ ਭਾਰੀ ਬੋਝ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਇਸ ਤਾਜ਼ਾ ਫ਼ੈਸਲੇ ਨਾਲ ਲੋਕਾਂ ’ਤੇ ਲਗਪਗ 2400 ਕਰੋੜ ਦਾ ਨਵਾਂ ਬੋਝ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਇਹ ਲੋਕ ਵਿਰੋਧੀ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।
ਬੀਬੀ ਲਾਂਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਟੈਕਸਾਂ ਬਾਰੇ ਪਿਛਲੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ। ਇੱਥੇ ਇਹ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ ਕਿ ‘ਆਪ’ ਸਰਕਾਰ ਵੱਲੋਂ ਫਰਵਰੀ ਅਤੇ ਜੂਨ 2023 ਵਿੱਚ 1 ਰੁਪਏ ਵੈਟ ਵਧਾ ਕੇ ਅਤੇ 1 ਰੁਪਏ ਸੈੱਸ ਲਗਾ ਕਿ ਪਹਿਲਾਂ ਹੀ 900 ਕਰੋੜ ਦਾ ਸਾਲਾਨਾ ਬੋਝ ਪਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਪ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ ਕਰਜ਼ੇ ਦੀ ਪੰਡ ਪਹਿਲਾਂ ਦੇ ਮੁਕਾਬਲੇ ਦੁੱਗਣੀ ਭਾਰੀ ਹੋ ਚੁੱਕੀ ਹੈ। ਸੂਬੇ ਨੂੰ ਕਰਜ਼ਾ ਮੁਕਤ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲਗਪਗ ਇੱਕ ਲੱਖ ਕਰੋੜ ਦਾ ਕਰਜ਼ਾ ਚੁੱਕ ਕੇ ਪੰਜਾਬ ਨੂੰ ਕਰਜ਼ਈ ਕੀਤਾ ਹੈ। ਜਦੋਂਕਿ ਸਰਕਾਰ ਆਪਣੀਆਂ ਨਾਲਾਇਕੀ ਕਾਰਨ ਕੇਂਦਰ ਦੀਆਂ ਸਕੀਮਾਂ ਦਾ ਵੱਡਾ ਹਿੱਸਾ ਲੈਣ ਤੋਂ ਵੀ ਖੁੰਝ ਗਈ ਹੈ।
ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦਾ ਵਧੇ ਰੇਟਾਂ ਦਾ ਸਿੱਧਾ ਅਸਰ ਭਾੜੇ ਰਾਹੀ ਮਹਿੰਗਾਈ ਨਾਲ ਜੁੜਿਆ ਹੈ। ਤੇਲ ਦੀ ਕੀਮਤ ਵਧਣ ਨਾਲ 23 ਪੈਸੇ ਪ੍ਰਤੀ ਕਿੱਲੋਮੀਟਰ ਬੱਸ ਕਿਰਾਏ ਵਿੱਚ ਹੋਇਆ ਵਧਾ ਲੋਕਾਂ ਦੀਆਂ ਜੇਬਾਂ ਉੱਤੇ ਡਾਕਾ ਮਾਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਤੇਲ ਦੀ ਕੀਮਤ ਵਧਣ ਨਾਲ ਟਰਾਂਸਪੋਰਟ ਰਾਹੀਂ ਢੋਆ-ਢੁਆਈ ’ਤੇ ਵੀ ਅਸਰ ਪਵੇਗਾ। ਰਸੋਈ ਤੋਂ ਲੈ ਕੇ ਸਾਰੇ ਖ਼ਰਚਿਆਂ ਵਿੱਚ ਵਾਧਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਕਮਲਜੀਤ ਸਿੰਘ ਬੜੀ, ਸੰਪਤ ਕੁਮਾਰ, ਮੱਖਣ ਸਿੰਘ ਗੀਗੇਮਾਜਰਾ, ਦਲਵੀਰ ਸਿੰਘ ਸੇਖੋਂ, ਗੁਰਮੀਤ ਸਿੰਘ, ਜਗਤਾਰ ਸਿੰਘ, ਰੇਸ਼ਮ ਸਿੰਘ, ਦਿਲਪ੍ਰੀਤ ਸਿੰਘ ਸਨੇਟਾ, ਆਈਲਸ ਪ੍ਰੀਤ, ਰੂਪ ਸਨੇਟਾ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…