Share on Facebook Share on Twitter Share on Google+ Share on Pinterest Share on Linkedin ‘ਸਰਕਾਰ ਆਪ ਦੇ ਦੁਆਰ: ਵਿਧਾਇਕ ਕੁਲਵੰਤ ਸਿੰਘ ਨੇ ਬਾਕਰਪੁਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ, ਮੁਹਾਲੀ, 6 ਸਤੰਬਰ: ‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਬਾਕਰਪੁਰ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਬਾਕਰਪੁਰ ਸਮੇਤ ਬੜੀ, ਮਟਰਾਂ ਅਤੇ ਸਫ਼ੀਪੁਰ ਦੇ ਵਸਨੀਕ ਨੇ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੁਵਿਧਾ ਕੈਂਪ ਦਾ ਨਿਰੀਖਣ ਕੀਤਾ ਅਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਜਿਨ੍ਹਾਂ ’ਚੋਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਜੋ ਮੰਗਾਂ ਸਰਕਾਰ ਪੱਧਰ ਦੀਆਂ ਸਨ, ਉਨ੍ਹਾਂ ਨੂੰ ਵੀ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਖ਼ੁਦ ਵੱਖ-ਵੱਖ ਵਿਭਾਗਾਂ ਦੇ ਹੈਲਪ ਡੈਸਕਾਂ ’ਤੇ ਜਾ ਕੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਸੁਵਿਧਾ ਕੈਂਪ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਲਈ ਮਦਦਗਾਰ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਪਰਾਲੀ ਨੂੰ ਖੇਤਾਂ ਵਿੱਚ ਨਾ ਸਾੜ ਕੇ ਜ਼ਮੀਨ ਵਿੱਚ ਹੀ ਮਿਲਾ ਕੇ ਮਿੱਟੀ ਨੂੰ ਉਪਜਾਊ ਬਣਾਉਣ ਸਬੰਧੀ ਕਿਸਾਨਾਂ ਨੂੰ ਸਹੁੰ ਵੀ ਚੁਕਾਈ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਸੁਵਿਧਾ ਕੈਂਪਾਂ ਬਾਰੇ ਘੱਟੋ-ਘੱਟ 15 ਦਿਨ ਪਹਿਲਾਂ ਲੋਕਾਂ ਨੂੰ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਪੂਰੇ ਦਸਤਾਵੇਜ਼ ਲੈ ਕੇ ਪਹੁੰਚਣ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਨਬੇੜਾ ਹੋ ਸਕੇ। ਵਿਧਾਇਕ ਨੇ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਅਧਿਕਾਰੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ