ਸਰਕਾਰ ਆਪ ਦੇ ਦੁਆਰ: ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਜਨ ਸੰਪਰਕ ਮੁਹਿੰਮ ਅਤੇ ਸਰਕਾਰ ਆਪ ਦੇ ਦੁਆਰ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇੱਥੋਂ ਦੇ ਸੈਕਟਰ-79 ਸਥਿਤ ਪਬਲਿਕ ਪਾਰਕ ਨੰਬਰ-7 ਵਿੱਚ ਲੋਕਾਂ ਨਾਲ ਸਿੱਧੀ ਗੱਲ ਕਰਕੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਸਮਾਂਬੱਧ ਤਰੀਕੇ ਨਾਲ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਡੀਐਸਪੀ ਹਰਸਿਮਰਨ ਸਿੰਘ ਬੱਲ ਸਮੇਤ ਗਮਾਡਾ, ਪੁਲੀਸ ਅਤੇ ਹਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਹ ਖ਼ੁਦ ਪਿਛਲੇ ਕਈ ਦਿਨਾਂ ਤੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਵਿੱਚ ਅੜਿੱਕਾ ਬਣਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਿਗਮ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇਸ ਮੌਕੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਐਸਈ ਨਰੇਸ਼ ਕੁਮਾਰ ਬੱਤਾ, ਐਸਐਚਓ ਸੁਮਿਤ ਮੋਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਹਰਜੀਤ ਸਿੰਘ ਭੋਲੂ, ਨੰਬਰਦਾਰ ਹਰਸੰਗਤ ਸਿੰਘ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਕੁਲਦੀਪ ਸਿੰਘ ਦੂੰਮੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਸ਼ਿਸ਼ਟ, ਅਰੁਣ ਗੋਇਲ, ਜਸਪਾਲ ਸਿੰਘ ਮਟੌਰ ਅਤੇ ਅਵਤਾਰ ਸਿੰਘ ਝਾਮਪੁਰ ਹਾਜ਼ਰ ਸਨ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…