ਸੀਏ ਗਮਾਡਾ ਨੇ ਕੂੜਾ ਪ੍ਰਬੰਧਨ ਦੇ ਮੁੱਦੇ ‘ਤੇ ਪ੍ਰਮੋਟਰਾਂ ਨਾਲ ਕੀਤੀ ਮੀਟਿੰਗ

ਮੋਨੀਸ਼ ਕੁਮਾਰ ਨੇ ਵੱਖ-ਵੱਖ ਪ੍ਰੋਜੈਕਟਾਂ ਵਿੱਚ ਕੂੜੇ ਦੇ ਨਿਪਟਾਰੇ ਬਾਰੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 28 ਜੂਨ, 2024:
ਮੁਹਾਲੀ ਸ਼ਹਿਰ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਕੂੜੇ ਦੇ ਨਿਪਟਾਰੇ ਦੇ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਮੋਨੀਸ਼ ਕੁਮਾਰ ਨੇ ਗਮਾਡਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਰੀਅਲ ਅਸਟੇਟ ਪ੍ਰਾਜੈਕਟਾਂ ਦੇ ਪ੍ਰਮੋਟਰਾਂ ਨਾਲ ਅੱਜ ਮੀਟਿੰਗ ਕੀਤੀ। ਸ਼ੁਰੂ ਵਿੱਚ ਮੁੱਖ ਪ੍ਰਸ਼ਾਸਕ ਨੇ ਪ੍ਰਮੋਟਰਾਂ ਨੂੰ ਜਾਣੂ ਕਰਵਾਇਆ ਕਿ ਪਹਿਲਾਂ ਸ਼ਹਿਰ ਦਾ ਕੂੜਾ ਮੁਹਾਲੀ ਦੇ ਫੇਜ਼-8-ਬੀ ਸਥਿਤ ਲੈਂਡ-ਫਿਲ ਵੇਸਟ ਡੰਪਿੰਗ ਸਾਈਟ ‘ਤੇ ਡੰਪ ਕੀਤਾ ਜਾਂਦਾ ਸੀ, ਪਰ ਹਾਈ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਸਾਈਟ ‘ਤੇ ਬਾਇਓ-ਮੈਡੀਏਸ਼ਨ ਉਪਾਅ ਅਪਣਾਉਣ ਦੇ ਹੁਕਮਾਂ ਦੇ ਮੱਦੇਨਜ਼ਰ, ਇਸ ਸਾਈਟ ‘ਤੇ ਕੂੜਾ ਡੰਪ ਕਰਨਾ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਸੀ।
ਪ੍ਰਮੋਟਰਾਂ ਨੂੰ ਸੂਚਿਤ ਕਰਦੇ ਹੋਏ ਕਿ ਗਮਾਡਾ ਆਪਣੇ ਖੇਤਰ ਵਿੱਚ ਕੂੜੇ ਦੇ ਨਿਪਟਾਰੇ ਦੇ ਮੁੱਦੇ ਨੂੰ ਹੱਲ ਕਰਨ ਲਈ ਪਹਿਲਾਂ ਹੀ ਕਦਮ ਚੁੱਕ ਰਿਹਾ ਹੈ।
ਸ੍ਰੀ ਕੁਮਾਰ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਪ੍ਰੋਜੈਕਟਾਂ ਵਿੱਚ ਵੀ ਕੂੜੇ ਦੇ ਢੁਕਵੇਂ ਨਿਪਟਾਰੇ ਲਈ ਪਹਿਲ ਦੇ ਆਧਾਰ ‘ਤੇ ਇਹੋ-ਜਿਹੇ ਕਦਮ ਚੁੱਕਣ। ਉਨ੍ਹਾਂ ਦੱਸਿਆ ਕਿ ਐਰੋਸਿਟੀ ਅਤੇ ਸੈਕਟਰ 88-89 ਵਿੱਚ 2 ਰਿਸੋਰਸ ਮੈਨੇਜਮੈਂਟ ਸੈਂਟਰਾਂ (ਆਰਐਮਸੀ) ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਆਈਟੀ ਸਿਟੀ ਵਿਖੇ ਇੱਕ ਹੋਰ ਆਰਐਮਸੀ ਬਣਾਉਣ ਦਾ ਕੰਮ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਮੁੱਖ ਪ੍ਰਸ਼ਾਸਕ ਨੇ ਮੀਟਿੰਗ ਵਿੱਚ ਹਾਜ਼ਰ ਸਾਰਿਆਂ ਨੂੰ ਘਰੋਂ-ਘਰ ਕੂੜਾ ਇਕੱਠਾ ਕਰਨ, ਕੂੜੇ ਨੂੰ ਅਲੱਗ-ਥਲੱਗ ਕਰਨ ਅਤੇ ਅੰਤ ਵਿੱਚ ਲੈਂਡ ਫਿਲ ਸਾਈਟ ‘ਤੇ ਇਸ ਦੇ ਨਿਪਟਾਰੇ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਉਨ੍ਹਾਂ ਨੂੰ ਵੈਂਡਰਾਂ ਨਾਲ ਗੱਲ ਕਰਨ ਦਾ ਸੁਝਾਅ ਦਿੱਤਾ, ਜੋ ਪਹਿਲਾਂ ਹੀ ਕੂੜੇ ਦੇ ਨਿਪਟਾਰੇ ਦਾ ਕੰਮ ਕਰ ਰਹੇ ਹਨ।
ਸ੍ਰੀ ਕੁਮਾਰ ਨੇ ਪ੍ਰਮੋਟਰਾਂ ਨੂੰ ਇਹ ਵੀ ਸੁਚੇਤ ਕੀਤਾ ਕਿ ਉਹ ਕੂੜਾ-ਕਰਕਟ ਨੂੰ ਨੀਵੇਂ ਸਥਾਨਾਂ ਵਿੱਚ ਜਾਂ ਕਿਸੇ ਵੀ ਚੋਅ ਵਿੱਚ ਜਾਂ ਆਲੇ ਦੁਆਲੇ ਸੁੱਟਣ ਤੋਂ ਗੁਰੇਜ਼ ਕਰਨ ਕਿਉਂਕਿ ਮਾਨਸੂਨ ਦਾ ਮੌਸਮ ਆ ਰਿਹਾ ਹੈ ਅਤੇ ਇਸ ਨਾਲ ਚੋਅ ਦੀ ਗੰਦਗੀ ਦੇ ਨਾਲ-ਨਾਲ ਮਹਾਂਮਾਰੀ ਵੀ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਖੁੱਲ੍ਹੇ ਟੋਇਆਂ ਜਾਂ ਚੋਅ ਵਿੱਚ ਕੂੜਾ ਸੁੱਟਣ ਦੀ ਕਿਸੇ ਵੀ ਗਤੀਵਿਧੀ ਤੇ ਵਿਕਾਸ ਅਥਾਰਟੀ ਵਲੋਂ ਜੁਰਮਾਨਾ ਲਗਾਇਆ ਜਾਵੇਗਾ।
ਪ੍ਰਮੋਟਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿ ਵਿਕਾਸ ਅਥਾਰਟੀ ਕੂੜੇ ਦੇ ਨਿਪਟਾਰੇ ਬਾਰੇ ਕਿਸੇ ਵੀ ਸੁਝਾਅ ਲਈ ਤਿਆਰ ਹੈ, ਮੁੱਖ ਪ੍ਰਸ਼ਾਸਕ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਇਸ ਸਮੱਸਿਆ ਦੇ ਹੱਲ ਲਈ ਗਮਾਡਾ ਦੀ ਸਹਾਇਤਾ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੂੜੇ ਕਰਕਟ ਨਾਲ ਸ਼ਹਿਰ ਦਾ ਅਕਸ ਖਰਾਬ ਹੁੰਦਾ ਹੈ ਅਤੇ ਇਹ ਗਮਾਡਾ ਅਤੇ ਪ੍ਰਮੋਟਰਾਂ ਦਾ ਫਰਜ਼ ਬਣਦਾ ਹੈ ਕਿ ਇਸ ਇਲਾਕੇ ਨੂੰ ਰਹਿਣ ਯੋਗ ਬਣਾਇਆ ਜਾਵੇ ਅਤੇ ਵਾਤਾਵਰਣ ਨੂੰ ਵੀ ਕੋਈ ਨੁਕਸਾਨ ਨਾ ਹੋਵੇ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀ…