Share on Facebook Share on Twitter Share on Google+ Share on Pinterest Share on Linkedin ਮੰਤਰੀ ਮੰਡਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਮੰਤਰੀ ਮੰਡਲ ਦੁਆਰਾ ਮਨਾਉਣ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਦਾ ਨਾਮ ਮਹਾਰਾਜਾ ਭੁਪਿੰਦਰ ਸਿੰਘ ਦੇ ਨਾਂ ‘ਤੇ ਰੱਖਣ ਦੀ ਆਗਿਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 30 ਜੁਲਾਈ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਸਪੋਰਟਸ ਯੂਨੀਵਰਸਿਟੀ ਬਿੱਲ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਸਦਨ ‘ਚ ਰੱਖਣ ਦੀ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਵੱਲੋਂ ਉਠਾਏ ਇਤਰਾਜ਼ਾਂ ਨੂੰ ਲਾਂਭੇ ਕਰਦਿਆਂ ਮੰਤਰੀ ਮੰਡਲ ਨੇ ਨਵੀਂ ਬਣਨ ਜਾ ਰਹੀ ਸਪੋਰਟਸ ਤੇ ਸਾਇੰਸ ਯੂਨੀਵਰਸਿਟੀ ਦਾ ਕੈਪਟਨ ਅਮਰਿੰਦਰ ਸਿੰਘ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਸਿੰਘ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ। ਇਹ ਫੈਸਲਾ ਉਨ•ਾਂ ਵੱਲੋਂ ਖੇਡਾਂ ਨੂੰ ਪ੍ਰੋਤਸਾਹਨ ਕਰਨ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਦੇਖਦਿਆਂ ਕੀਤਾ ਗਿਆ। ਮਹਾਰਾਜਾ ਭੁਪਿੰਦਰ ਸਿੰਘ ਦੇ ਨਾਂ ‘ਤੇ ਯੂਨੀਵਰਸਿਟੀ ਦੇ ਨਾਮ ਰੱਖਣ ਦਾ ਸੁਝਾਅ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪੇਸ਼ ਕੀਤਾ ਗਿਆ। ਭਾਵੇਂ ਮੁੱਖ ਮੰਤਰੀ ਪਹਿਲਾਂ ਇਸ ਸੁਝਾਅ ਨਾਲ ਸਹਿਮਤ ਨਹੀਂ ਸਨ ਪਰ ਅੰਤ ਵਿੱਚ ਉਹ ਸਾਥੀ ਮੰਤਰੀਆਂ ਦੇ ਦਬਾਅ ਤੋਂ ਬਾਅਦ ਸਹਿਮਤ ਹੋ ਗਏ ਅਤੇ ਇਹ ਫੈਸਲਾ ਸਰਬਸੰਮਤੀ ਨਾਲ ਲੈ ਲਿਆ ਗਿਆ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ 19 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਖੇਡ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕੌਮਾਂਤਰੀ ਪੱਧਰ ਦੀ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਰੂਪਾ ਰੇਖਾ ਤਿਆਰ ਕਰਨ ਵਾਸਤੇ ਓਲੰਪੀਅਨ ਅਤੇ ਕੌਮਾਂਤਰੀ ਓਲੰਪਿਕ ਕਮੇਟੀ ਦੇ ਮੈਂਬਰ ਰਾਜਾ ਰਣਧੀਰ ਸਿੰਘ ਦੀ ਅਗਵਾਈ ਹੇਠ ਸੰਚਾਲਨ ਕਮੇਟੀ ਬਣਾਈ ਗਈ ਸੀ। ਪੰਜਾਬ ਮੰਤਰੀ ਮੰਡਲ ਵੱਲੋਂ 6 ਜੂਨ 2019 ਨੂੰ ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019 ਨੂੰ ਮਨਜ਼ੂਰੀ ਦੇਣ ਨਾਲ ਇਸ ਖੇਡ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ। 22 ਜੁਲਾਈ 2019 ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ। ਇਸ ਯੂਨੀਵਰਸਿਟੀ ਦਾ ਅਕਾਦਮਿਕ ਸ਼ੈਸ਼ਨ 1 ਸਤੰਬਰ 2019 ਤੋਂ ਸ਼ੁਰੂ ਹੋਵੇਗਾ। ਇਸ ਬਾਰੇ ਪਿਛਲੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ। ਇਹ ਯੂਨੀਵਰਸਿਟੀ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਹੈ ਇਸ ਦੀ ਸਥਾਪਨਾ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਕੀਤੀ ਜਾ ਰਹੀ ਹੈ। ਇਹ ਖੇਡਾਂ ਨਾਲ ਸਬੰਧਤ ਉੱਚ ਮਿਆਰੀ ਬੁਨਿਆਦੀ ਢਾਂਚੇ ‘ਤੇ ਆਧਾਰਤ ਸਿੱਖਿਆ, ਸਿਖਲਾਈ ਅਤੇ ਖੋਜ ਦੇ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰੇਗੀ। ਇਸ ਤੋਂ ਇਲਾਵਾ ਇਹ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰਾਂ ਵਿੱਚ ਹੋਰ ਸੰਸਥਾਵਾਂ ਦੀ ਪੇਸ਼ੇਵਰ ਅਤੇ ਅਕਾਦਮਿਕ ਅਗਵਾਈ ਕਰੇਗੀ। ਇਹ ਯੂਨੀਵਰਸਿਟੀ ਉੱਚ ਪੱਧਰੀ ਤੇ ਹੋਰ ਹੁਨਰਮੰਦ ਖਿਡਾਰੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਜੋਂ ਕਾਰਜ ਕਰੇਗੀ ਅਤੇ ਨਵੀਆਂ ਕਾਢਾਂ ਤੇ ਖੋਜਾਂ ਨੂੰ ਬੜ•ਾਵਾ ਦੇਵੇਗੀ। ਇਹ ਯੂਨੀਵਰਸਿਟੀ ਸਾਰੀਆਂ ਖੇਡਾਂ ਲਈ ਖੇਡ ਤਕਨਾਲੋਜੀ ਅਤੇ ਉੱਚ ਪੱਧਰੀ ਸਿਖਲਾਈ ਦੇ ਖੇਤਰਾਂ ਵਿਚ ਵਿਭਿੰਨ ਪੱਧਰਾਂ ‘ਤੇ ਗਿਆਨ ਅਤੇ ਯੋਗਤਾਵਾਂ ਦੇ ਵਿਕਾਸ ਲਈ ਮੌਕੇ ਪ੍ਰਦਾਨ ਕਰੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ