nabaz-e-punjab.com

ਜਾਤੀ ਆਧਾਰ ’ਤੇ ਜਨਰਲ ਵਰਗ ਨਾਲ ਵਿਤਕਰਾ ਨਾ ਕਰੇ ਕੈਬਨਿਟ ਸਬ ਕਮੇਟੀ: ਗੜਾਂਗ

ਜਨਰਲ ਕੈਟਾਗਰੀ ਕਮਿਸ਼ਨ ਨੂੰ ਸ਼ੁਰੂ ਨਾ ਕਰਨਾ ਜਨਰਲ ਵਰਗ ਵਿਰੋਧੀ ਮਾਨਸਿਕਤਾ ਦਾ ਸਬੂਤ

ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ:
ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਕਿਹਾ ਕਿ ਜਨਰਲ ਕੈਟਾਗਰੀ ਕਮਿਸ਼ਨ ਨੂੰ ਸ਼ੁਰੂ ਨਾ ਕਰਨਾ ਜਨਰਲ ਵਰਗ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ ਅਤੇ ਕੈਬਨਿਟ ਸਬ ਕਮੇਟੀ, ਜਾਤੀ ਆਧਾਰ ’ਤੇ ਜਨਰਲ ਵਰਗ ਨਾਲ ਵਿਤਕਰਾ ਨਾ ਕਰੇ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਹੋਂਦ ਵਿੱਚ ਆਇਆ ਡੇਢ ਸਾਲ ਬੀਤ ਚੁੱਕਾ ਹੈ ਪ੍ਰੰਤੂ ਮੁੱਖ ਮੰਤਰੀ ਵੱਲੋਂ ਜਾਣਬੁੱਝ ਕੇ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦੀ ਫਾਈਲ ਨੂੰ ਨੱਪਿਆ ਹੋਇਆ ਹੈ। ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਪ੍ਰੈਸ ਸਕੱਤਰ ਜਸਵੀਰ ਸਿੰਘ ਗੜਾਂਗ, ਸੁਰਿੰਦਰ ਸੈਣੀ, ਕਪਲ ਦੇਵ ਪ੍ਰਾਸ਼ਰ, ਸੁਦੇਸ਼ ਸ਼ਰਮਾ, ਕੋਮਲ ਸ਼ਰਮਾ ਸਮੇਤ ਕਈ ਹੋਰਨਾਂ ਨੇ ਸੰਬੋਧਨ ਕੀਤਾ।
ਆਗੂਆਂ ਨੇ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਦੀ ਮਨਸ਼ਾ ਸਾਫ਼ ਜ਼ਾਹਰ ਹੁੰਦੀ ਹੈ ਕਿ ਉਹ ਜਨਰਲ ਵਰਗ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਅਤੇ ਸਟਾਫ਼ ਨਿਯੁਕਤ ਨਾ ਹੋਣ ਕਾਰਨ ਜਨਰਲ ਵਰਗ ਦੇ ਪੀੜਤ ਦਰ-ਦਰ ਭਟਕਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਇਹ ਪ੍ਰਚਾਰ ਕਰ ਰਹੀ ਹੈ ਕਿ ਉਹ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਤਿਆਰ ਹੈ। ਪਰ ਦੂਜੇ ਪਾਸੇ ਫੈਡਰੇਸ਼ਨ ਵੱਲੋਂ ਅਨੇਕਾਂ ਵਾਰ ਲਿਖਤੀ ਪੱਤਰਾਂ ਅਤੇ ਅਖ਼ਬਾਰਾਂ ਰਾਹੀ ਮੁੱਖ ਮੰਤਰੀ ਤੋਂ ਸਮਾਂ ਮੰਗਿਆ ਗਿਆ ਹੈ ਪ੍ਰੰਤੂ ਉਨ੍ਹਾਂ ਨੇ ਹੁਣ ਤਕ ਕਿਸੇ ਵੀ ਮੀਟਿੰਗ ਲਈ ਸਮਾਂ ਨਹੀ ਦਿੱਤਾ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦੇ ਇਲਾਕੇ ਵਿੱਚ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਲੜੀਵਾਰ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।
ਫੈਡਰੇਸ਼ਨ ਆਗੂਆਂ ਨੇ ਮੁੱਖ ਮੰਤਰੀ ਵਜੀਫ਼ਾ ਯੋਜਨਾ (ਜਿਸ ਤਹਿਤ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਕਾਲਜਾਂ ਵਿਚ ਵਜੀਫੇ ਮਿਲਣੇ ਸਨ) ਨੂੰ ਚੁੱਪ ਚਪੀਤੇ ਬੰਦ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਬੰਧੀ ਬਕਾਇਦਾਂ ਵਿਤ ਮੰਤਰੀ ਪੰਜਾਬ ਨੂੰ ਵੀ ਕਿਹਾ ਗਿਆ ਸੀ ਪਰ ਇਸ ਉਪਰ ਅਜੇ ਤੱਕ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਫੈਡਰੇਸ਼ਨ ਨੇ ਕੈਬਨਿਟ ਸਬ ਕਮੇਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੈਬਨਿਟ ਸਬ ਕਮੇਟੀ ਵੱਲੋਂ ਰਾਂਖਵੀਆਂ ਸ਼੍ਰੇਣੀਆਂ ਦੇ ਕਰਮਚਾਰੀਆਂ ਅਤੇ ਹੋਰ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ ਪ੍ਰੰਤੂ ਕੈਬਨਿਟ ਸਬ ਕਮੇਟੀ ਵੱਲੋਂ ਜਨਰਲ ਵਰਗ ਨੂੰ ਮੀਟਿੰਗ ਲਈ ਸਮਾਂ ਨਹੀ ਦਿੱਤਾ ਜਾ ਰਿਹਾ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੈਬਨਿਟ ਸਬ ਕਮੇਟੀ ਜਾਤੀ ਆਧਾਰ ਤੇ ਜਨਰਲ ਵਰਗ ਨਾਲ ਵਿਤਕਰਾ ਕਰ ਰਹੀ ਹੈ ਤਾਂ ਜੋ ਜਨਰਲ ਵਰਗ ਨੂੰ ਇਨਸਾਫ਼ ਤੋਂ ਵਾਝਿਆ ਰੱਖਿਆ ਜਾ ਸਕੇ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਵਤੀਰੇ ਕਾਰਨ ਜਨਰਲ ਵਰਗ ਦੇ ਕਰਮਚਾਰੀ, ਅਧਿਕਾਰੀ, ਵਿਦਿਆਰਥੀ, ਕਿਸਾਨ, ਦੁਕਾਨਦਾਰ, ਵਪਾਰੀ ਅਤੇ ਆਮ ਵਿਅਕਤੀ ਅੱਜ ਆਪਣੇ ਆਪ ਨੂੰ ਅਣਗੋਲਿਆ ਅਤੇ ਠੱਗਿਆ ਮਹਿਸੂਸ ਕਰ ਰਹੇ ਹਨ। ਆਗੂਆਂ ਨੇ ਐਲਾਨ ਕੀਤਾ ਕਿ ਜਲਦੀ ਹੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਮੈਬਰਾਂ ਦੇ ਹਲਕਿਆ ਵਿੱਚ ਰੋਸ ਮਾਰਚ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …