Nabaz-e-punjab.com

ਐਰੋਸਿਟੀ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਕੈਬਨਿਟ ਮੰਤਰੀ ਨੂੰ ਮਿਲੇ ਅਲਾਟੀ, ਮੰਤਰੀ ਵੱਲੋਂ ਕਾਰਵਾਈ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਮੁਹਾਲੀ ਕੌਮਾਂਤਰੀ ਹਵਾਈ ਅੱਡੇ ਚੌਕ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਅਲਾਟੀ ਸੜਕਾਂ ’ਤੇ ਉੱਤਰ ਆਏ ਹਨ। ਅੱਜ ਐਰੋਸਿਟੀ ਵੈਲਫੇਅਰ ਐਂਡ ਡਿਵੈਲਪਮੈਂਟ ਕਮੇਟੀ ਪ੍ਰਧਾਨ ਰਵਿੰਦਰਪਾਲ ਸਿੰਘ ਤੁਲੀ ਪ੍ਰਧਾਨ ਅਤੇ ਐਰੋਸਿਟੀ ਬਲਾਕ ‘ਏ’ ਦੇ ਪ੍ਰਧਾਨ ਵਿੱਚ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੱਜ ਅਲਾਟੀਆਂ ਦੇ ਇਕ ਵਫ਼ਦ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਐਰੋਸਿਟੀ ਵਿੱਚ ਸ਼ਰਾਬ ਦਾ ਠੇਕਾ ਨਾ ਖੋਲ੍ਹਣ ਦੀ ਮੰਗ ਕੀਤੀ। ਮੰਤਰੀ ਨੇ ਵਫ਼ਦ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਫੋਨ ’ਤੇ ਹਦਾਇਤ ਕੀਤੀ ਕਿ ਐਰੋਸਿਟੀ ਵਿੱਚ ਸ਼ਰਾਬ ਦਾ ਠੇਕਾ ਨਾ ਖੋਲ੍ਹਿਆ ਜਾਵੇ।
ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ, ਦਲਜੀਤ ਸਿੰਘ, ਵਿਜੇ ਗੁਪਤਾ, ਜੇਈ ਭੂਸ਼ਨ ਕੁਮਾਰ, ਇਕਬਾਲ ਸਿੰਘ, ਧਿਆਨ ਸਿੰਘ, ਗੁਰਮੀਤ ਸਿੰਘ ਕੇਸੀ, ਰਜਿੰਦਰਪਾਲ ਸਿੰਘ, ਜਸਪਿੰਦਰ ਕੌਰ, ਬਿੰਦੂ ਸ਼ਰਮਾ ਹਰਬੰਸ ਕੌਰ ਸੈਣੀ, ਬਲਜੀਤ ਕੌਰ ਕੰਗ, ਪ੍ਰੇਮ ਲਤਾ, ਨਛੱਤਰ ਕੌਰ, ਗੁਰਦੀਪ ਕੌਰ, ਰੀਟਾ ਦੇਵੀ, ਰੇਖਾ ਦੇਵੀ, ਗਗਨਦੀਪ ਕੌਰ ਅਤੇ ਰਮਿੰਦਰ ਕੌਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਲਾਟੀਆਂ ਨੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ ਸੀ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …