ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਹਿਲੇ ਹੀ ਦਿਨ ਕੀਤੀ ਵਿਕਾਸ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦਾ ਦੌਰਾ ਕਰਕੇ ਹਾਸਲ ਕੀਤੀ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ

ਡੀਸੀ ਦਫ਼ਤਰ ਦੇ ਬਾਹਰ ਪੰਜਾਬ ਪੁਲੀਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ਼ ਆਨਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਪੰਜਾਬ ਦੀ ਆਪ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਅਨਮੋਲ ਗਗਨ ਮਾਨ ਨੇ ਪਹਿਲੇ ਹੀ ਦਿਨ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਲੇਟ ਲਤੀਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਇੰਨਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਦਿੱਤਾ।
ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰਨਾਂ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੈਰ ਰਸਮੀ ਗੱਲਬਾਤ ਕੀਤੀ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਚਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐੱਸਐੱਸ ਵਿਵੇਕਸ਼ੀਲ ਸੋਨੀ, ਏਡੀਸੀ (ਜ) ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ, ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਐਸਡੀਐਮ ਹਰਬੰਸ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …