Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਫੇਜ਼-2 ਵਿੱਚ ਸ਼ੁਰੂ ਕਰਵਾਏ ਵੱਖ ਵੱਖ ਵਿਕਾਸ ਕਾਰਜ ਮੁਹਾਲੀ ਨੂੰ ਪੰਜਾਬ ਦੇ ਆਦਰਸ਼ ਵਿਧਾਨ ਸਭਾ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-2 (ਵਾਰਡ ਨੰਬਰ-13) ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਬੱਸੀ ਪਠਾਣਾ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਰਾਜਾ ਕੰਵਰਜੋਤ ਸਿੰਘ ਅਤੇ ਕੌਂਸਲਰ ਜਸਪ੍ਰੀਤ ਕੌਰ ਦੀ ਮੌਜੂਦਗੀ ਵਿੱਚ ਸ੍ਰੀ ਸਿੱਧੂ ਨੇ ਫੇਜ਼-2 ਵਿੱਚ ਐਚਐਮ, ਐਚਐਲ ਸੜਕਾਂ ਅਤੇ ਕਨਾਲ ਬਲਾਕ ਦੀ ਏ ਸੜਕ ਦੀ ਮਾਰਕੀਟ ਅਤੇ ਰਿਹਾਇਸ਼ੀ ਖੇਤਰ ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮਾਂ ਦੇ ਉਦਘਾਟਨ ਕੀਤੇ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਮੁਹਾਲੀ ਨੂੰ ਪੰਜਾਬ ਦੇ ਆਦਰਸ਼ ਵਿਧਾਨ ਸਭਾ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਈ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ ਅਤੇ ਇਸ ਦਿਸ਼ਾ ਵਿੱਚ ਜ਼ੋਰਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮੁਹਾਲੀ ਵਾਸੀਆਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ, ਜ਼ਿਲ੍ਹਾ ਕਾਂਗਰਸ ਦੀ ਮੀਤ ਪ੍ਰਧਾਨ ਬਲਜੀਤ ਕੌਰ, ਰਾਜਿੰਦਰ ਸਿੰਘ ਧਰਮਗੜ੍ਹ, ਕੁਲਵਿੰਦਰ ਸਿੰਘ ਕੰਬਾਲਾ, ਵਿਨੋਦ ਕੁਮਾਰ, ਆਸ਼ੂ ਅਨੰਦ, ਜਗਰੂਪ ਸਿੰਘ, ਜੋਗਿੰਦਰ ਸਿੰਘ ਸੋਂਧੀ, ਪਰਮਜੀਤ ਸਿੰਘ, ਏਆਰ ਚੌਧਰੀ, ਬਲਵਿੰਦਰ ਕੁਮਾਰ, ਆਰਪੀ ਵਾਲੀਆ, ਉਦੈ ਸਿੰਘ, ਗੁਰਦੀਪ ਸੋਨੂੰ, ਰਤਨ ਸਿੰਘ ਤਹਿਸੀਲਦਾਰ, ਜੋਗਿੰਦਰ ਸਿੰਘ ਸਿੱਧੂ, ਹਰਮੀਤ ਗੁਜਰਾਲ, ਰਾਮ ਲਾਲ, ਹਰਪ੍ਰੀਤ ਕੰਗ, ਰਾਜਦੀਪ ਸਿੰਘ, ਅਮਰ ਸਿੰਘ ਚਾਹਲ, ਸੀਤਾ ਰਾਣੀ, ਦੀਪਕ ਸ਼ਰਮਾ, ਆਰਕੇ ਪਹੂਜਾ, ਰਬਿੰਦਰ ਸਿੰਘ, ਸੀਤਾ ਦੇਵੀ, ਇੰਦਰਜੀਤ ਕੌਰ, ਸਤਿਆ ਦੇਵੀ, ਗੀਤਿਕਾ ਖੁਰਾਣਾ, ਪ੍ਰੀਤਮ ਕੌਰ, ਕਾਂਤਾ ਭਿਆਣਾ, ਰੁਚਿਕਾ ਕਾਜਲ ਅਤੇ ਜਸਵਿੰਦਰ ਕੌਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ