ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਪਿੰਡ ਸਨੇਟਾ ਵਿੱਚ ਮੁਸਲਿਮ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਸਿਹਤ ਮੰਤਰੀ ਨੇ ਸਮਾਗਮ ਦੌਰਾਨ 350 ਲਾਭਪਾਤਰੀਆਂ ਨੂੰ ‘ਸਮਾਰਟ ਰਾਸ਼ਨ ਕਾਰਡ’ ਵੰਡੇ

ਕਾਂਗਰਸ ਸਰਕਾਰ ਪੰਜਾਬ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਸਲਮਾਨ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਪਿੰਡ ਸਨੇਟਾ ਵਿੱਚ ਮੁਸਲਿਮ ਭਾਈਚਾਰੇ ਲਈ ਉਸਾਰੀ ਜਾਣ ਵਾਲੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ 350 ਲਾਭਪਾਤਰੀਆਂ ਨੂੰ ‘ਸਮਾਰਟ ਰਾਸ਼ਨ ਕਾਰਡ‘ ਵੀ ਵੰਡੇ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਰਾਜ ਵਿਚ ਸੂਬੇ ਦਾ ਹਰ ਵਰਗ ਖ਼ੁਸ਼ ਹੈ ਕਿਉਂਕਿ ਸਰਕਾਰ ਸੂੁਬੇ ਦੇ ਹਰ ਵਰਗ ਦਾ ਬਰਾਬਰ ਖ਼ਿਆਲ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਰਗਾਂ ਦੀ ਭਲਾਈ ਲਈ ਜਿੱਥੇ ਕਈ ਯੋਜਨਾਵਾਂ ਸਫ਼ਲਤਾ ਪੂਰਵਕ ਚਲਾਈਆਂ ਜਾ ਰਹੀਆਂ ਹਨ, ਉੱਥੇ ਵੱਖ-ਵੱਖ ਉਸਾਰੀ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਦਸਿਆ ਕਿ ਇਸ ਪਿੰਡ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਹੁਣ ਤਕ ਲਗਭਗ ਸਵਾ ਕਰੋੜ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿਚ ਮੁੱਖ ਤੌਰ ‘ਤੇ ਪਾਣੀ ਦੀ ਟੈਂਕੀ ਲਈ 28 ਲੱਖ ਰੁਪਏ, ਪੰਚਾਇਤ ਘਰ ਲਈ 25 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 16 ਲੱਖ ਰੁਪਏ, ਗਲੀਆਂ-ਨਾਲੀਆਂ ਦੇ ਨਵੀਨੀਕਰਨ ਲਈ 14 ਲੱਖ ਰੁਪਏ, ਸਕੂਲ ਲਈ 8 ਲੱਖ ਰੁਪਏ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਧਰਮਸ਼ਾਲਾ ਵਾਸਤੇ 5 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ 5 ਲੱਖ ਰੁਪਏ ਦੀ ਗ੍ਰਾਂਟ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਮੁਹਾਲੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਬਹੁਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਅਤੇ ਦਿਲ ਖੋਲ੍ਹ ਕੇ ਗਰਾਂਟਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਮਾਰਕੀਟਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਰਿਸ਼ੀਪਾਲ ਸਾਬਕਾ ਸਰਪੰਚ ਸਨੇਟਾ, ਗੁਰਧਿਆਨ ਸਿੰਘ ਦੁਰਾਲੀ, ਰੌਸ਼ਨ ਖ਼ਾਨ ਅਹਿਲਕਾਰ, ਚੌਧਰੀ ਹਰਨੇਕ ਸਿੰਘ ਨੇਕੀ, ਬੰਤ ਸਿੰਘ, ਅੰਗਰੇਜ਼ ਸਿੰਘ, ਸਤਪਾਲ ਸਿੰਘ, ਬਹਾਦਰ ਸਿੰਘ, ਵਿਨੋਦ ਕੁਮਾਰ (ਸਾਰੇ ਪੰਚ) ਤੋਂ ਇਲਾਵਾ ਹੋਰ ਪਤਵੰਤੇ ਅਤੇ ਪਿੰਡ ਵਾਸੀ
ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…