Nabaz-e-punjab.com

ਕੈਬਨਿਟ ਮੰਤਰੀ ਬਲਬੀਰ ਸਿੱਧੂ ਵੱਲੋਂ ਸੈਕਟਰ-79 ਵਿੱਚ ਅਤਿ ਆਧੁਨਿਕ ਵਾਟਰ ਵਰਕਸ ਦਾ ਉਦਘਾਟਨ

16 ਲੱਖ ਗੈਲਨ ਪਾਣੀ ਦੀ ਸਮਰਥਾ ਵਾਲੇ ਵਾਟਰ ਵਰਕਸ ’ਤੇ 4 ਕਰੋੜ ਰੁਪਏ ਖ਼ਰਚੇ: ਸਿੱਧੂ

ਸੈਕਟਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਸ਼ਹਿਰ ਵਾਸੀਆ ਦੀ ਪਿਆਸ ਬੁਝਾਉਣ ਲਈ ਇੱਥੋਂ ਦੇ ਸੈਕਟਰ-79 ਵਿੱਚ ਅਤਿ ਆਧੁਨਿਕ ਵਾਟਰ ਵਰਕਰ ਦਾ ਪ੍ਰਾਜੈਕਟ ਨੇਪਰੇ ਚਾੜ੍ਹ ਲਿਆ ਹੈ। ਨਵੇਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰਾਜੈਕਟ ਦਾ ਉਦਘਾਟਨ ਕਰਨ ਉਪਰੰਤ ਦੱਸਿਆ ਕਿ 16 ਲੱਖ ਗੈਲਨ ਪਾਣੀ ਦੀ ਸਮਰੱਥਾ ਵਾਲੇ ਅਤਿ ਆਧੁਨਿਕ ਵਾਟਰ ਵਰਕਸ ’ਤੇ ਚਾਰ ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਵਾਟਰ ਵਰਕਸ ਤੋਂ ਸੈਕਟਰ-79 ਅਤੇ ਸੈਕਟਰ-80 ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ ਅਤੇ ਗਰਮੀ ਦੇ ਸੀਜ਼ਨ ਦੌਰਾਨ ਸੈਕਟਰ ਵਾਸੀਆਂ ਨੂੰ ਪਾਣੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੱਗੇ ਕਥਿਤ ਨਾਜਾਇਜ਼ ਕਬਜ਼ੇ ਨਾ ਕਰਨ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਕਿਸੇ ਇਲਾਕੇ ਵਿੱਚ ਪਾਣੀ ਭਰਨ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਦੇ ਕਿਨਾਰੇ ਸਾਫ਼ ਹੋਣਗੇ ਤਾਂ ਬਰਸਾਤੀ ਪਾਣੀ ਆਸਾਨੀ ਨਾਲ ਸੀਵਰੇਜ ਵਿੱਚ ਪੈ ਕੇ ਸ਼ਹਿਰ ਤੋਂ ਬਾਹਰ ਨਿਕਲ ਜਾਵੇਗਾ ਅਤੇ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਬਣੇਗੀ।
ਸ੍ਰੀ ਸਿੱਧੂ ਨੇ ਗਮਾਡਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਨਵੇਂ ਸੈਕਟਰਾਂ ਵਿੱਚ ਜਿਹੜੇ ਇਲਾਕਿਆਂ ਵਿੱਚ ਹਾਲੇ ਤੱਕ ਸੜਕਾਂ ਨਹੀਂ ਬਣ ਸਕੀਆਂ ਹਨ, ਉਨ੍ਹਾਂ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਸੜਕਾਂ ਬਣਾਈਆ ਜਾਣ ਅਤੇ ਸੈਕਟਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਪਿੰਡ ਮੌਲੀ ਬੈਦਵਾਨ ਦੀ ਫਿਰਨੀ ਨੂੰ ਵੀ ਤੁਰੰਤ ਪੱਕਾ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸੈਕਟਰ 76 ਤੋਂ 80 ਦੇ ਅਲਾਟੀਆਂ ਨੇ ਬਾਕੀ ਰਹਿੰਦੇ ਅਲਾਟੀਆਂ ਨੂੰ ਜਲਦੀ ਪਲਾਟ ਦੇਣ ਦੀ ਮੰਗ ਕੀਤੀ। ਇਸ ਬਾਰੇ ਮੰਤਰੀ ਨੇ ਕਿਹਾ ਕਿ ਗਮਾਡਾ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਸਫ਼ਲ ਅਲਾਟੀਆਂ ਨੂੰ ਪਲਾਟਾਂ ਦਾ ਕਬਜ਼ਾ ਮਿਲ ਜਾਵੇਗਾ।
ਇਸ ਮੌਕੇ ਗਮਾਡਾ ਦੇ ਚੀਫ਼ ਇੰਜੀਨੀਅਰ ਸੁਨੀਲ ਕਾਂਸਲ, ਐਸਈ ਦਵਿੰਦਰ ਸਿੰਘ, ਐਕਸੀਅਨ ਭਗਵਾਨ ਦਾਸ, ਸਿੱਧੂ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸੈਕਟਰ-76 ਤੋਂ 80 ਰੈਂਜੀਡੈਂਟਸ ਵੈਲਫੇਅਰ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ, ਸੰਯੁਕਤ ਸਕੱਤਰ ਹਰਮੇਸ਼ ਲਾਲ, ਭਗਵੰਤ ਸਿੰਘ ਗਿੱਲ, ਨਿਰਮਲ ਸਿੰਘ ਸੱਭਰਵਾਲ, ਗੁਰਮੇਲ ਸਿੰਘ ਢੀਂਡਸਾ, ਬਸੰਤ ਸਿੰਘ, ਸੁਦਰਸ਼ਨ ਸਿੰਘ, ਹਰਦਿਆਲ ਚੰਦ, ਮਾ. ਮਹਿੰਦਰ ਸਿੰਘ, ਮਾ. ਸਰਦੂਲ ਸਿੰਘ, ਜੀਐਸ ਪਠਾਨੀਆ, ਕ੍ਰਿਸ਼ਨ ਲਾਲ, ਨਵਜੋਤ ਸਿੰਘ, ਨਾਮਧਾਰੀ ਭਗਤ ਸਿੰਘ, ਸਰਪੰਚ ਬਾਲ ਕ੍ਰਿਸ਼ਨ ਗੋਇਲ, ਹਰਜੱਸ ਸਿੰਘ, ਨਿਰਮਲ ਸਿੰਘ, ਭਰਪੂਰ ਸਿੰਘ, ਗੁਰਬਾਜ ਸਿੰਘ, ਜਸਵਿੰਦਰ ਸ਼ਰਮਾ, ਜਸਵੰਤ ਸਿੰਘ, ਜਸਦੀਪ ਗਿੱਲ, ਸੰਦੀਪ ਸੋਹਲ, ਬਲਜਿੰਦਰ ਸਿੰਘ ਰਾਜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…