Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਪਿੰਡ ਮੁਹਾਲੀ ਵਿੱਚ ਸਾਂਝੀ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ ਸਿੱਧੂ ਨੇ ਕਮਿਊਨਿਟੀ ਸੈਂਟਰ ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਵੀ ਕੀਤਾ ਰਸਮੀ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਮੁਹਾਲੀ ਵਿੱਚ ਲੋਕਾਂ ਦੀ ਸਹੂਲਤ ਲਈ ਸਾਂਝੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ 2 ਕਨਾਲ ਜ਼ਮੀਨ ਵਿੱਚ ਬਣਾਈ ਜਾ ਰਹੀ ਇਸ ਧਰਮਸ਼ਾਲਾ ਦੀ ਉਸਾਰੀ ’ਤੇ 15 ਲੱਖ ਰੁਪਏ ਖ਼ਰਚੇ ਜਾਣਗੇ। ਜਿਸ ਨੂੰ ਪਿੰਡ ਵਾਸੀ ਵਿਆਹ ਸ਼ਾਦੀਆਂ ਅਤੇ ਹੋਰ ਸਾਂਝੇ ਕੰਮਾਂ ਲਈ ਨਾ-ਮਾਤਰ ਫੀਸ ਅਦਾ ਕਰ ਕੇ ਵਰਤ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡਾਂ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਉਨ੍ਹਾਂ ਦੇ ਦਰ ’ਤੇ ਜਾ ਕੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਸ੍ਰੀ ਸਿੱਧੂ ਨੇ ਐਲਾਨ ਕੀਤਾ ਕਿ ਮੁਹਾਲੀ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਸਾਰੇ ਵਾਅਦਿਆਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਘਰ-ਘਰ ਰੁਜ਼ਗਾਰ’ ਯੋਜਨਾ ਤਹਿਤ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਕੇ ਅੰਨਦਾਤਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਉਪਰੰਤ ਸ੍ਰੀ ਸਿੱਧੂ ਨੇ ਕਮਿਊਨਿਟੀ ਸੈਂਟਰ ਵਿੱਚ ਸਥਾਪਿਤ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪਿੰਡ ਵਾਸੀਆਂ ਨੂੰ ਪਾਣੀ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਮੁਹਾਲੀ ਨਿਗਮ ਦੇ ਐਕਸੀਅਨ ਮੁਕੇਸ਼ ਗਰਗ, ਜਲ ਸਪਲਾਈ ਵਿਭਾਗ ਦੇ ਐਕਸੀਅਨ ਅਨਿਲ ਕੁਮਾਰ, ਕੌਂਸਲਰ ਨਛੱਤਰ ਸਿੰਘ, ਨੰਬਰਦਾਰ ਹਰਮਿੰਦਰ ਸਿੰਘ, ਸਰਬਜੀਤ ਸਿੰਘ, ਸਮਾਜ ਸੇਵੀ ਰਵਿੰਦਰ ਸਿੰਘ, ਸੁਰਜੀਤ ਸਿੰਘ ਸਰਪੰਚ, ਐਸਡੀਓ ਰਮਨਪ੍ਰੀਤ ਸਿੰਘ, ਜੇਈ ਸੁਖਵਿੰਦਰ ਸਿੰਘ, ਜੇਈ ਧਰਮਿੰਦਰ ਸਿੰਘ ਸਮੇਤ ਗੁਰਚਰਨ ਸਿੰਘ, ਦਰਸ਼ਨ ਸਿੰਘ, ਗੁਰਸਾਹਿਬ ਸਿੰਘ, ਬਲਦੇਵ ਸਿੰਘ, ਦਰਬਾਰਾ ਸਿੰਘ, ਜਥੇਦਾਰ ਸੁਰਮੁੱਖ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ