ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਉੱਦਮੀ ਅੌਰਤਾਂ ਦਾ ਵਿਸ਼ੇਸ਼ ਸਨਮਾਨ

ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅੌਰਤਾਂ ਅੱਗੇ ਆਉਣ: ਡਾ. ਬਲਜੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੌਰਤਾਂ ਨੂੰ ਬਣਦਾ ਦਰਜਾ ਅਤੇ ਸਨਮਾਨ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਦਿਸ਼ਾ ਵੱਲ ਇੱਕ ਕਦਮ ਹੋਰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਹਾਲੀ ਵਿਖੇ ਦਿ ਇੰਸਪਾਇਰਿੰਗ ਪਿਲਰਸ, ਸੈਲੀਬ੍ਰੇਟਿੰਗ ਵਿਮੈਨ ਅਚੀਵਮੈਂਟ ਸਮਾਰੋਹ ਵਿੱਚ ਉੱਦਮੀਆਂ ਅੌਰਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅੰਮ੍ਰਿਤਸਰ (ਪੂਰਬੀ) ਤੋਂ ਵਿਧਾਇਕ ਜੀਵਨ ਜੋਤ ਕੌਰ, ਲੁਧਿਆਣਾ (ਦੱਖਣੀ) ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਵੀ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਅੌਰਤਾਂ ਬਿਨਾਂ ਘਰ ਅਤੇ ਸਮਾਜ ਅਧੂਰਾ ਹੈ। ਉਨ੍ਹਾਂ ਅੌਰਤਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਿਆਂ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਅਜੋਕੇ ਸਮੇਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸਫਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਅੌਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਇਹ ਸਮਾਗਮ ਸਮੂਹ ਕੰਮਕਾਜੀ ਅਤੇ ਘਰੇਲੂ ਅੌਰਤਾਂ ਜਿਨ੍ਹਾਂ ਦੀਆਂ ਅਣਸੁਣੀਆਂ ਕਹਾਣੀਆਂ ਬਾਰੇ ਸਮਾਗਮ ਵਿੱਚ ਚਰਚਾ ਕਰਦਿਆਂ ਉਨ੍ਹਾਂ ਨੂੰ ਸਮਾਜਿਕ ਕੁਰੀਤੀਆਂ ਖ਼ਿਲਾਫ਼ ਡਟਣ ਲਈ ਪ੍ਰੇਰਿਆ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦਾ ਯੁੱਗ ਪੁਰਸ਼ ਪ੍ਰਧਾਨ ਯੁੱਗ ਨਹੀਂ ਰਿਹਾ ਬਲਕਿ ਹੁਣ ਅੌਰਤਾਂ ਵੀ ਹਰ ਖੇਤਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ ਅਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਅੌਰਤਾਂ ਲਈ ਚਹੁਪੱਖੀ ਵਿਕਾਸ ਕਰਨ ਦਾ ਬਿਹਤਰ ਮੌਕਾ ਹੈ, ਉਨ੍ਹਾਂ ਅੌਰਤਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਅੌਰਤਾਂ ਵਿੱਚ ਹਰ ਤਰ੍ਹਾਂ ਦਾ ਟੈਲੇਂਟ ਹੈ ਅਤੇ ਉਹ ਪੜ੍ਹ ਲਿਖ ਕੇ ਡਾਕਟਰ, ਵਕੀਲ ਅਤੇ ਇੰਜੀਨੀਅਰ ਬਣ ਸਕਦੀ ਹੈ, ਕਹਿਣ ਤੋਂ ਭਾਵ ਇੱਕ ਜਾਗਰੂਕ ਅੌਰਤ ਹੀ ਆਪਣਾ ਮੁਕਾਮ ਹਾਸਲ ਕਰ ਸਕਦੀ ਹੈ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਉੱਦਮੀ ਅੌਰਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …