nabaz-e-punjab.com

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਹੋਸ ਆਇਆ, ਹਾਲਤ ਵਿੱਚ ਕਾਫੀ ਸੁਧਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਸਤੰਬਰ:
ਇੱਥੋਂ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ ਨੂੰ ਹੋਸ ਆ ਗਿਆ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਕਾਫੀ ਬਿਤਹਰ ਦੱਸੀ ਜਾ ਰਹੀ ਹੈ। ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਈਪਾਸ ਸਰਜਰੀ ਅਤੇ ਪੇਟ ਦੀ ਇੱਕ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਹਾਲਤ ਕਾਫੀ ਠੀਕ ਹੈ। ਮੈਡੀਕਲ ਟੀਮ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ ਅਤੇ ਮੰਤਰੀ ਦੀ ਸਿਹਤ ਵਿੱਚ ਕਾਫੀ ਸੁਧਾਰ ਆਇਆ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਹਸਪਤਾਲ ’ਚੋਂ ਡਿਸਚਾਰਜ ਕਰ ਦਿੱਤਾ ਜਾਵੇਗਾ। ਇਹ ਸੂਚਨਾ ਮਿਲਣ ’ਤੇ ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਸੰਸਕਾਂ ਦੇ ਚਿਹਰਿਆਂ ’ਤੇ ਰੌਣਕ ਪਰਤ ਆਈ ਹੈ। ਉਧਰ, ਕਾਂਗਰਸੀ ਵਰਕਰਾਂ ਨੇ ਸ੍ਰੀ ਬ੍ਰਹਮ ਮਹਿੰਦਰਾ ਦੀ ਜਲਦੀ ਸਿਹਤਯਾਬੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।
ਜਾਣਕਾਰੀ ਅਨੁਸਾਰ ਲੰਘੇ ਐਤਵਾਰ ਦੀ ਰਾਤ ਨੂੰ ਅਚਾਨਕ ਕੈਬਨਿਟ ਮੰਤਰੀ ਦੀ ਤਬੀਅਤ ਖ਼ਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬੀਤੇ ਦਿਨੀਂ ਉਨ੍ਹਾਂ ਦੇ ਪੇਟ ਅਤੇ ਛਾਤੀ ਵਿੱਚ ਜ਼ਿਆਦਾ ਤਕਲੀਫ਼ ਹੋਣ ਕਾਰਨ ਪਹਿਲਾਂ ਦੁਪਹਿਰ ਵੇਲੇ ਪੇਟ ਦੀ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ ਅਤੇ ਬੁੱਧਵਾਰ ਦੇਰ ਸ਼ਾਮ ਮੰਤਰੀ ਦੀ ਬਾਈਪਾਸ ਸਰਜਰੀ ਕੀਤੀ ਗਈ। ਹੁਣ ਲਗਾਤਾਰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …