ਚਰਨਜੀਤ ਵਾਲੀਆ ਦਾ ਹਾਲ ਪੁੱਛਣ ਲਈ ਫੋਰਟਿਸ ਹਸਪਤਾਲ ’ਚ ਪਹੁੰਚੇ ਕੈਬਨਿਟ ਮੰਤਰੀ ਧਰਮਸੋਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਸਮਾਜ ਸੇਵੀ ਆਗੂ ਚਰਨਜੀਤ ਸਿੰਘ ਵਾਲੀਆ ਇਨੀਂ ਦਿਨੀਂ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਅੱਜ ਉਨ੍ਹਾਂ ਦੀ ਖਬਰ ਸਾਰ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (ਜੰਗਲਾਤ, ਪ੍ਰਿੰਟਿੰਗ ਅਤੇ ਸਟੇਸ਼ਨਰੀ ਅਤੇ ਐਸਸੀ ਬੀਸੀ ਵੈਲਫੇਅਰ ਮੰਤਰੀ) ਫੋਰਟਿਸ ਹਸਪਤਾਲ ਵਿਖੇ ਪੁੱਜੇ। ਚਰਨਜੀਤ ਵਾਲੀਆ ਨੂੰ ਛਾਤੀ ਵਿੱਚ ਇਨਫੈਕਸ਼ਨ ਦੇ ਕਾਰਨ ਪਿਛਲੇ ਦਿਨੀਂ ਫੋਰਟਿਸ ਵਿਚ ਦਾਖਲ ਕਰਵਾਇਆ ਗਿਆ ਹੈ।
ਇਸ ਮੌਕੇ ਸ੍ਰੀ ਧਰਮਸੋਤ ਨੇ ਫੋਰਟਿਸ ਦੇ ਡਾਕਟਰਾਂ ਕੋਲੋਂ ਚਰਨਜੀਤ ਸਿੰਘ ਵਾਲੀਆ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਚਰਨਜੀਤ ਸਿੰਘ ਵਾਲੀਆ ਇਕ ਜਾਣੀ ਪਹਿਚਾਣੀ ਅਤੇ ਸਤਿਕਾਰਤ ਸ਼ਖ਼ਸੀਅਤ ਹਨ। ਉਨ੍ਹਾਂ ਦੇ ਕਾਲਜ (ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ) ਤੋਂ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਕੇ ਨਾ ਸਿਰਫ਼ ਭਾਰਤ ਸਗੋਂ ਵਿਦੇਸ਼ਾਂ ਵਿੱਚ ਵੀ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੀਆਂ ਲੜਕੀਆਂ ਕਾਫੀ ਨਾਮਣਾ ਖੱਟ ਰਹੀਆਂ ਹਨ। ਉਨ੍ਹਾਂ ਇਸ ਮੌਕੇ ਚਰਨਜੀਤ ਵਾਲੀਆ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਉਹ ਹਰ ਵੇਲੇ ਵਾਲੀਆ ਪਰਿਵਾਰ ਦੇ ਨਾਲ ਖੜ੍ਹੇ ਹਨ। ਇਸ ਮੌਕੇ ਚਮੜੀ ਰੋਗਾਂ ਦੇ ਮਾਹਰ ਡਾ. ਪਰਮਜੀਤ ਸਿੰਘ ਵਾਲੀਆ ਅਤੇ ਫੋਰਟਿਸ ਦੇ ਡਾਕਟਰ ਵੀ ਹਾਜ਼ਰ ਸਨ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…