Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਵਿਖੇ ਇੱਕ ਸਮਾਰੋਹ ਦੌਰਾਨ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ ਪ੍ਰਣਾਲੀ ਵਜੋਂ ਕੰਮ ਕਰਦਾ ਹੈ। ਇਸ ਲੋਗੋ ਵਿੱਚ ਪੰਜਾਬ ਦਾ ਭੌਤਿਕ ਨਕਸ਼ਾ, ਚਾਰ ਬੱਚਿਆਂ ਦੇ ਚਿੱਤਰਾਂ ਦੇ ਨਾਲ ਇੱਕ ਘੁਮਾਵਦਾਰ ਗੋਲਾ (ਚਾਪ) ਹੈ, ਜਿਸ ਨੂੰ ਕਿ ਹੇਠਾਂ ਇੱਕ ਹੱਥ ਦੁਆਰਾ ਸਹਾਰਾ ਦਿੱਤਾ ਹੋਇਆ ਹੈ, ਜੋ ਬੱਚਿਆਂ ਲਈ ਅਧਿਕਾਰ, ਉਮੀਦ, ਭਰੋਸਾ ਅਤੇ ਸਹਾਇਤਾ ਦਾ ਪ੍ਰਤੀਕ ਹੈ। ਇਹ ਲੋਗੋ ਬੱਚਿਆਂ ਦੀ ਭਲਾਈ ਅਤੇ ਬਾਲ ਅਧਿਕਾਰਾਂ ਪ੍ਰਤੀ ਕਮਿਸ਼ਨ ਦੇ ਭਰੋਸੇਮੰਦ ਅਤੇ ਕੁਸ਼ਲ ਕੰਮਕਾਜ ’ਤੇ ਰੌਸ਼ਨੀ ਪਾਉਂਦਾ ਹੈ। ਮੰਤਰੀ ਵੱਲੋਂ ਲੋਗੋਂ ਤਿਆਰ ਕਰਨ ਵਾਲੀ ਪ੍ਰੋ. ਅੰਜਲੀ ਅਗਰਵਾਲ ਦੀ ਸ਼ਲਾਘਾ ਕੀਤੀ, ਜਿਸ ਵੱਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਗੋਂ ਤਿਆਰ ਕੀਤਾ ਗਿਆ ਹੈ। ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਇਹ ਲੋਗੋ ਬੱਚਿਆਂ ਦੇ ਜੀਵਨ ਵਿਕਾਸ ਦੇ ਚਾਰ ਪੜਾਵਾਂ ਨੂੰ ਰੂਪਮਾਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਭਰੋਸਾ ਪ੍ਰਗਟਾਇਆ ਕਿ ਲੋਗੋ ਕਮਿਸ਼ਨ ਦੇ ਮਿਸ਼ਨ ਦੇ ਇੱਕ ਸ਼ਕਤੀਸ਼ਾਲੀ ਪ੍ਰਤੀਕ ਵਜੋਂ ਕੰਮ ਕਰੇਗਾ ਅਤੇ ਸਾਡੇ ਸਮਾਜ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕਰੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ