nabaz-e-punjab.com

ਕੈਬਨਿਟ ਮੰਤਰੀ ਸਿੱਧੂ ਵੱਲੋਂ ਫੇਜ਼-2 ਦੇ ਐਂਟਰੀ ਪੁਆਇੰਟਾਂ ’ਤੇ ਟਰੈਫ਼ਿਕ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ

ਸਹਾਇਕ ਧੰਦੇ ਅਪਨਾਉਣ ਨਾਲ ਜ਼ਿੰਮੀਦਾਰਾਂ ਦੀ ਆਰਥਿਕ ਦਸ਼ਾ ਸੁਧਰੇਗੀ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਸਥਾਨਕ ਫੇਜ਼-2 ਅਤੇ ਫੇਜ਼-4 ਸਾਹਮਣੇ ਮੁੱਖ ਰੋਡ ’ਤੇ ਟਰੈਫ਼ਿਕ ਲਾਈਟਾਂ ਨਾ ਹੋਣ ਕਾਰਨ ਵਧੇਰੇ ਹਾਦਸੇ ਹੁੰਦੇ ਰਹਿੰਦੇ ਸਨ ਅਤੇ ਫੇਜ਼-2 ਅਤੇ ਫੇਜ਼-4 ਦੇ ਵਸਨੀਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਟਰੈਫ਼ਿਕ ਲਾਈਟਾਂ ਲਗਾਉਣ ਦੀ ਮੰਗ ਚਲੀ ਆ ਰਹੀ ਸੀ, ਜੋ ਅੱਜ ਪੂਰੀ ਹੋ ਗਈ ਹੈ। ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਜਗਰੂਪ ਸਿੰਘ ਭੰਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ ਦੇ ਭਰਪੂਰ ਯਤਨਾ ਸਦਕਾ ਅੱਜ ਮੁਹਾਲੀ ਨਗਰ ਨਿਗਮ ਵੱਲੋਂ ਟਰੈਫ਼ਿਕ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਦਾ ਉਦਘਾਟਨ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਦੀ ਹਾਜ਼ਰੀ ਵਿੱਚ ਕਹੀ ਦਾ ਟੱਕ ਲਗਾ ਕੇ ਕੀਤਾ।
ਇਸ ਮੌਕੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹਾਲੀ ਸ਼ਹਿਰ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵਧੇਰੇ ਵਾਧਾ ਕੀਤਾ ਜਾ ਰਿਹਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਖੇਤੀਬਾੜੀ ਦਾ ਧੰਦਾ ਹੁਣ ਵਧੇਰੇ ਫਾਇਦੇਮੰਦ ਨਹੀਂ ਰਿਹਾ ਹੁਣ ਲੋੜ ਹੈ ਜ਼ਿੰਮੀਦਾਰਾਂ ਨੂੰ ਸਹਾਇਕ ਧੰਦੇ ਅਪਨਾਉਣ ਦੀ ਜਿਸ ਨਾਲ ਉਨ੍ਹਾਂ ਦੀ ਆਰਥਿਕ ਵਿੱਚ ਸੁਧਾਰ ਆ ਸਕਦਾ ਹੈ। ਪਸ਼ੂ ਪਾਲਣ ਵਿਭਾਗ ਵਲੋਂ ਵੱਡੀ ਸਬਸਿਡੀ ਉਪਰ ਪਸ਼ੂ ਪਾਲਣ ਲਈ ਦਿੱਤੇ ਜਾਂਦੇ ਹਨ ਤਾਂ ਜੋ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਸੀਲੇ ਮਿਲ ਸਕਣ। ਵੈਲਫੇਅਰ ਐਸੋਸੀਏਸ਼ਨ ਵਲੋਂ ਇਸ ਮੌਕੇ ਮੰਤਰੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਕਾਂਗਰਸ ਦੇ ਕੌਂਸਲਰ ਰਾਜਿੰਦਰ ਸਿੰਘ ਰਾਣਾ, ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਜਗਰੂਪ ਸਿੰਘ ਭੰਗੂ, ਚੇਅਰਮੈਨ ਕੈਪਟਨ ਅਜੀਤ ਸਿੰਘ, ਪ੍ਰੈੱਸ ਸਕੱਤਰ ਅਮਰਦੀਪ ਸਿੰਘ ਸੈਣੀ, ਜਨਰਲ ਸਕੱਤਰ ਵਿਨੋਦ ਮਮਿਕ, ਸਕੱਤਰ ਸੁਖਵਿੰਦਰ ਸਿੰਘ, ਜੀ.ਐਸ. ਭੰਵਰਾ, ਨਿੱਪੀ ਵਾਲੀਆ, ਸੰਜੇ ਕੁਮਾਰ, ਵਿਪਨ ਜੋਸ਼ੀ, ਵਰਿੰਦਰ ਸਿੰਘ, ਐਡਵੋਕੇਟ ਬੱਤਰਾ, ਐਡਰਿਊ ਬਬਰਾ, ਡੈਵੀ ਸਿੰਘ, ਨਿੱਕੂ, ਮੋਹਿਤ ਅਗਰਵਾਲ, ਠੇਕੇਦਾਰ ਇੰਦਰ ਸਿੰਘ ਵਿਰਦੀ, ਇੰਦਰਰਾਜ ਸਰੀਨ, ਐਡਵੋਕੇਟ ਸੀ.ਐਲ. ਪਵਾਰ ਅਤੇ ਨਵਾਬ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…