ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਚੁੱਕ ਕੇ ਫ਼ਸਲ ਦੀ ਅਦਾਇਗੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾਵੇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪੂਰਤੀ ਤਹਿਤ ਸ਼ੁੱਕਰਵਾਰ ਨੂੰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਾਣਾ ਮੰਡੀ ਖਰੜ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ।
ਮੰਤਰੀ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆ ਦੱਸਿਆ ਗਿਆ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਇਸ ਸਮੇਂ ਬਾਰਦਾਨਾਂ ਪੂਰੀ ਮਾਤਰਾ ਵਿੱਚ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚ ਰਹੇ ਝੋਨੇ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਨਸ ਮੰਡੀ ਵਿੱਚ ਲੈ ਕੇ ਆਉਂਣ ਤਾਂ ਜੋ ਫਸਲ ਦੀ ਖਰੀਦ ਸਮੇਂ ਸਿਰ ਕੀਤੀ ਜਾ ਸਕੇ ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨਾਲ ਵੀ ਗਲਬਾਤ ਕਰਦਿਆ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਾਡਰਾਂ ਤੇ ਪੁੱਖਤਾ ਇੰਤਜਾਮ ਕੀਤੇ ਗਏ ਹਨ ਕਿ ਪੰਜਾਬ ਵਿੱਚ ਕੇਵਲ ਪੰਜਾਬ ਦੇ ਕਿਸਾਨਾਂ ਦਾ ਹੀ ਝੋਨਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਕਿਸੇ ਵੀ ਸਟੇਟ ਦਾ ਝੋਨਾ ਪੰਜਾਬ ਵਿੱਚ ਲਿਆਉਣ ਤੇ ਸਖਤੀ ਨਾਲ ਰੋਕ ਲਗਾਈ ਹੈ। ਇਸ ਮੌਕੇ ਉਨ੍ਹਾਂ ਨੇ ਮੌਜੂਦ ਕਿਸਾਨਾਂ ਅਤੇ ਮੰਡੀ ਦੇ ਲੇਬਰ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਹਰ ਪੱਖੋ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸਡੀਐਮ ਖਰੜ ਰਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸਤਵੀਰ ਸਿੰਘ ਮਾਵੀ, ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ, ਮੰਡੀਆਂ ਦੇ ਆੜਤੀਏ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …