ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ 247 ਕਿਸਾਨਾਂ ਨੂੰ 2 ਕਰੋੜ 50 ਲੱਖ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

ਕੈਪਟਨ ਸਰਕਾਰ ਨੇ ਫਸਲੀ ਕਰਜ਼ੇ ਮੁਆਫ਼ ਕਰ ਕੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੀ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਸਨੇਟਾ ਵਿੱਚ ਇਲਾਕੇ ਦੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਉਨ੍ਹਾਂ ਸਮਾਰੋਹ ਦੌਰਾਨ 247 ਕਿਸਾਨਾਂ ਨੂੰ 2 ਕਰੋੜ 50 ਲੱਖ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ ਅਤੇ ਕਿਸੇ ਕਾਰਨ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ 2.5 ਅਤੇ 5 ਏਕੜ ਵਾਲੇ ਕਿਸਾਨ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਇਸ ਦੇ ਬਾਵਜੂਦ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਪਾਣੀ ਅਤੇ ਹੋਰ ਸਹੂਲਤਾਂ ਜਾਰੀ ਰੱਖੀਆਂ ਹੋਈਆਂ ਹਨ। ਐਤਕੀਂ ਅਨਾਜ ਮੰਡੀਆਂ ਵਿੱਚ ਕੋਈ ਕਿਸਾਨ ਰੁਲਣ ਨਹੀਂ ਦਿੱਤਾ ਅਤੇ ਵਾਅਦੇ ਮੁਤਾਬਕ ਕਿਸਾਨਾਂ ਦੇ ਕਰਜ਼ੇ ਵੀ ਮੁਆਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਕੀਤੇ ਸਾਰੇ ਵਾਅਦੇ ਪੜ੍ਹਾਅਵਾਰ ਇੱਕ-ਇੱਕ ਕਰਕੇ ਪੂਰੇ ਕੀਤੇ ਜਾਣਗੇ। ‘ਘਰ-ਘਰ ਰੁਜ਼ਗਾਰ ਮੁਹਿੰਮ’ ਤਹਿਤ ਜਿੱਥੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਰੁਜ਼ਗਾਰ ਦਿੱਤਾ ਜਾ ਰਿਹਾ ਹੈ, ਉੱਥੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਦੇ ਸਹਿਕਾਰੀ ਅਦਾਰਿਆਂ ਕੋਲੋਂ 158 ਕਰੋੜ ਦਾ ਕਰਜ਼ਾ ਲੈਣ ਵਾਲੇ 14831 ਦੀ ਪਛਾਣ ਕੀਤੀ ਗਈ ਹੈ। ਪਹਿਲੇ ਪੜਾਅ ਵਿੱਚ 6520 ਸੀਮਾਂਤ ਕਿਸਾਨਾਂ ਨੂੰ ਕੁੱਲ 61.05 ਕਰੋੜ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ ਅਤੇ ਦੂਜੇ ਪੜਾਅ ਵਿੱਚ ਕਮਰਸ਼ੀਅਲ ਬੈਂਕਾਂ ਦੇ ਸੀਮਾਂਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਹੁਣ ਤੀਜੇ ਪੜਾਅ ਵਿੱਚ ਸਹਿਕਾਰੀ ਸਭਾਵਾਂ ਦੇ 1393 ਕਿਸਾਨਾਂ ਨੂੰ ਕੁੱਲ 13.50 ਕਰੋੜ ਦੇ ਕਰਜ਼ੇ ਮੁਆਫ਼ੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਬਿਨਾਂ ਵਿਤਕਰੇ ਤੋਂ ਲੋਕਾਂ ਨੂੰ ਇਨ੍ਹਾਂ ਦਾ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਏਡੀਸੀ ਵਧੀਕ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸਡੀਐਮ ਜਗਦੀਪ ਸਹਿਗਲ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਅਭਿਤੇਸ਼ ਸਿੰਘ ਸੰਧੂ, ਸਹਿਕਾਰੀ ਬੈਂਕ ਦੇ ਐਮਡੀ ਗੁਰਬਾਜ਼ ਸਿੰਘ, ਡੀਐਮ ਪ੍ਰਗਤੀ ਜੱਗਾ, ਸਹਾਇਕ ਰਜਿਸਟਰਾਰ ਜਸਵਿੰਦਰ ਸਿੰਘ, ਵਿਕਾਸ ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਨ ਸਿੰਘ ਬਠਲਾਣਾ, ਰਜਿੰਦਰ ਸਿੰਘ ਰਾਏਪੁਰ, ਕੁਲਵੰਤ ਸਿੰਘ ਬਰਿਆਲੀ, ਚੌਧਰੀ ਭਗਤ ਰਾਮ ਸਰਪੰਚ, ਚੌਧਰੀ ਰਿਸ਼ੀਪਾਲ ਸਾਬਕਾ ਸਰਪੰਚ, ਗਿਆਨ ਚੰਦ ਸਾਬਕਾ ਸਰਪੰਚ, ਚੌਧਰੀ ਹਰਨੇਕ ਸਿੰਘ, ਗੁਰਚੰਦ ਸਿੰਘ ਗੀਗੇਮਾਜਰਾ, ਗੁਰਧਿਆਨ ਸਿੰਘ ਦਰਾਲੀ ਸਮੇਤ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …