Nabaz-e-punjab.com

ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਫੇਜ਼-6 ਤੇ ਲਈਅਰ ਵੈਲੀ ਪਾਰਕ ਵਿੱਚ ਕੀਤੇ ਓਪਨ ਜਿੰਮਾਂ ਦੇ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਫੇਜ਼-9 ਸਥਿਤ ਲਈਅਰ ਵੈਲੀ ਪਾਰਕ ਅਤੇ ਫੇਜ਼-6 ਦੇ ਪਾਰਕ ਵਿੱਚ ਓਪਨ ਜਿੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵੱਡੇ ਅਤੇ ਛੋਟੇ ਪਾਰਕਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਓਪਨ ਜਿੰਮ ਸਥਾਪਿਤ ਕੀਤੇ ਜਾਣਗੇ। ਜਿਸ ਨਾਲ ਰੋਜ਼ਾਨਾ ਸੈਰ ਕਰਨ ਵਾਲੇ ਲੋਕ ਇਨ੍ਹਾਂ ਜਿੰਮਾਂ ਦੀ ਵਰਤੋਂ ਕਰਕੇ ਆਪਣੀ ਸਿਹਤ ਨੂੰ ਫਿੱਟ ਅਤੇ ਤੰਦਰੁਸਤ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਸਾਰੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਪਾਰਕਾਂ ਵਿੱਚ ਬੈਠਣ ਲਈ ਵਧੀਆਂ ਬੈਂਚ ਅਤੇ ਬੱਚਿਆਂ ਲਈ ਝੂਲੇ ਲਗਾਏ ਜਾ ਰਹੇ ਹਨ। ਮੇਅਰ ਧੜੇ ਦੇ ਕੌਂਸਲਰਾਂ ਦੇ ਦੋਸ਼ਾਂ ਬਾਰੇ ਸ੍ਰੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਪੰਜਾਬ ਸਰਕਾਰ ਦਾ ਹੀ ਅਦਾਰਾ ਹੈ। ਇਸ ਲਈ ਜਿੰਮਾਂ ਸਮੇਤ ਵਿਕਾਸ ਕੰਮਾਂ ਦੇ ਉਦਘਾਟਨ ਕਰਨ ਦਾ ਉਨ੍ਹਾਂ ਨੂੰ ਪੂਰਾ ਹੱਕ ਤੇ ਅਧਿਕਾਰ ਹੈ। ਉਨ੍ਹਾਂ ਪਾਰਕ ਵਿੱਚ ਇਕੱਠੇ ਹੋਏ ਸ਼ਹਿਰੀਆਂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਕੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਕੌਂਸਲਰ ਐਨਐਸ ਸਿੱਧੂ, ਇੰਦਰਜੀਤ ਸਿੰਘ ਢਿੱਲੋਂ, ਮੋਹਕਮ ਸਿੰਘ, ਰਘਬੀਰ ਸਿੰਘ ਸੰਧੂ, ਪ੍ਰੀਤਮ ਸਿੰਘ ਟਿਵਾਣਾ, ਤਰਲੋਚਨ ਸਿੰਘ ਜਸਵਾਲ ਅਤੇ ਜਸਵਿੰਦਰ ਸਿੰਘ ਗਿੱਲ ਸਮੇਤ ਹੋਰ ਪਤਵੰਤੇ ਅਤੇ ਅੌਰਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…