Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ 70ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਲਹਿਰਾਇਆ ਤਿਰੰਗਾ ਝੰਡਾ ਪੰਜਾਬ ਸਰਕਾਰ ਵੱਲੋਂ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਦੀ ਯੋਜਨਾ ਮੁੜ ਕੀਤੀ ਸ਼ੁਰੂ ਗਣਤੰਤਰ ਦਿਵਸ: ਆਜ਼ਾਦੀ ਘੁਲਾਟੀਆਂ ਸਮੇਤ 47 ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਦੇ ਗਰਾਉਂਡ ਵਿੱਚ 70ਵਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਉਚੇਰੀ ਸਿੱਖਿਆ ਅਤੇ ਜਲ ਸਪਲਾਈ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਜ਼ਿਲ੍ਹਾ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਦੇ ਹੋਰ ਪਤਵੰਤਿਆਂ ਦੀ ਭਰਪੂਰ ਹਾਜ਼ਰੀ ਵਾਲੇ ਇਸ ਸਮਾਗਮ ਵਿੱਚ ਰਾਸ਼ਟਰੀ ਗਾਇਨ ਨਾਲ ਦੇਸ਼ ਪ੍ਰਤੀ ਦੇਸ਼ ਭਗਤੀ ਦੀ ਭਾਵਨਾ ਪ੍ਰਗਟ ਕੀਤੀ। ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਨਾਲ ਪਰੇਡ ਦਾ ਮੁਆਇਨਾ ਕੀਤਾ। ਉਨ੍ਹਾਂ ਕੌਮ ਦੇ ਨਾਂ ਆਪਣੇ ਸੰਦੇਸ਼ ਦੀ ਸ਼ੁਰੂਆਤ ਵਿੱਚ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਯਾਦ ਕਰਦਿਆ ਕਿਹਾ ਕਿ ਡਾਕਟਰ ਸਾਹਿਬ ਨੇ ਅਜਿਹਾ ਸੰਵਿਧਾਨ ਬਣਾਇਆ, ਜਿਸਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਰੱਖਿਆ ਹੋਇਆ ਹੈ। ਮੰਤਰੀ ਨੇ ਪੰਜਾਬ ਸਰਕਾਰ ਵੱਲੋਂ 11ਵੀਂ ਅਤੇ 12ਵੀਂ ਸ਼੍ਰੇਣੀ ਦੀਆਂ 4459 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਦਿੱਤੇ ਜਾਣ ਦੀ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਗਏ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਸਭਿਆਚਾਰਕ ਆਈਟਮਾਂ ਦੀ ਪੇਸ਼ਕਾਰੀ ਤੋਂ ਇਲਾਵਾ ਗਿੱਧਾ-ਭੰਗੜਾ ਅਤੇ ਦੇਸ਼ ਭਗਤੀ ਪ੍ਰੋਗਰਾਮ ਪੇਸ਼ ਕੀਤਾ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 47 ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਰਣਜੀਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ