nabaz-e-punjba.com

ਕੈਬਨਿਟ ਮੰਤਰੀ ਸਿੱਧੂ ਵੱਲੋਂ ਸਿੱਖ ਅਜਾਇਬਘਰ ਲਈ ਮੁਹਾਲੀ ਵਿੱਚ ਪੱਕੀ ਥਾਂ ਅਲਾਟ ਕਰਵਾਉਣ ਦਾ ਭਰੋਸਾ

ਸਿੱਖ ਅਜਾਇਬਘਰ ਦੇ ਬਾਹਰ ਬੁੱਤਸਾਜ ਵੱਲੋਂ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 34ਵੇਂ ਦਿਨ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਸਿੱਖ ਅਜਾਇਬ ਘਰ ਲਈ ਮੁਹਾਲੀ ਵਿੱਚ ਮੌਜੂਦਾ ਜ਼ਮੀਨ ਨੂੰ ਪੱਕੇ ਤੌਰ ’ਤੇ ਅਲਾਟ ਕਰਨ ਦੀ ਮੰਗ ਨੂੰ ਬੁੱਤਬਾਜ ਪਰਵਿੰਦਰ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ ਲੜੀਵਾਰ ਧਰਨਾ ਸ਼ਨਿਚਰਵਾਰ ਨੂੰ 34ਵੇਂ ਦਿਨ ਸਮਾਪਤ ਹੋ ਗਿਆ। ਇਸ ਸਬੰਧੀ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੁੱਤਸਾਜ ਨੂੰ ਭਰੋਸਾ ਦਿੱਤਾ ਕਿ ਸਿੱਖ ਅਜਾਇਬ ਘਰ ਨੂੰ ਮੁਹਾਲੀ ਵਿੱਚ ਜਲਦੀ ਹੀ ਪੱਕੇ ਤੌਰ ’ਤੇ ਜ਼ਮੀਨ ਅਲਾਟ ਕੀਤੀ ਜਾਵੇਗੀ। ਅੱਜ ਬੁੱਤਸਾਜ ਪਰਵਿੰਦਰ ਸਿੰਘ ਅਤੇ ਸਾਥੀ ਸਵੇਰੇ ਸ੍ਰੀ ਸਿੱਧੂ ਨੂੰ ਮਿਲੇ ਸਨ। ਉਨ੍ਹਾਂ ਸਿੱਖ ਆਜਾਇਬਘਰ ਦੇ ਵਿਕਾਸ ਲਈ ਬੀਤੀ 5 ਅਗਤਸ ਨੂੰ ਸ਼ਹੀਦ ਊਧਮ ਸਿੰਘ ਦੇ ਮਾਡਲ ਦਾ ਉਦਘਾਟਨ ਕਰਨ ਮੌਕੇ ਐਲਾਨੀ ਗਰਾਂਟ ਵੀ ਜਲਦੀ ਦੇਣ ਦਾ ਭਰੋਸਾ ਹੈ। ਮੰਤਰੀ ਦੇ ਭਰੋਸੇ ਮਗਰੋਂ ਬੁੱਤਸਾਜ ਨੇ ਅੱਜ ਲੜੀਵਾਰ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਸੋਂਧੀ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਅਜਾਇਬ ਘਰ ਦੀ ਸਿੱਖ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਨੂੰ ਪੱਕੇ ਤੌਰ ’ਤੇ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਇੱਥੇ ਸਿੱਖ ਅਜਾਇਬ ਘਰ ਉਸਾਰਿਆ ਜਾਵੇ ਅਤੇ ਨਵੀਂ ਪੀੜੀ ਆਪਣੇ ਵਿਰਸੇ ਅਤੇ ਸਿੱਖ ਇਤਿਹਾਸ ਤੋਂ ਜਾਣੂ ਹੋ ਸਕੇ।
ਬੁੱਤਸਾਜ ਪਰਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਿੱਖ ਅਜਾਇਬਘਰ ਲਈ ਪੱਕੀ ਥਾਂ ਅਲਾਟ ਕਰਨ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਲੜੀਵਾਰ ਸੰਘਰਸ਼ ਦੌਰਾਨ ਸਮਰਥਨ ਦੇਣ ਲਈ ਭਾਰਤੀ ਕਿਸਾਨ ਯੂਨੀਅਨ, ਗੁਰਦੁਆਰਾ ਤਾਲਮੇਲ ਕਮੇਟੀ, ਸ਼੍ਰੋਮਣੀ ਅਕਾਲੀ ਦਲ ਸਮੇਤ ਦੰਗਾ ਪੀੜਤ ਐਸੋਸੀਏਸ਼ਨ, ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦਾ ਤਹਿ ਦਿੱਲੋਂ ਧੰਨਵਾਦ ਕੀਤਾ। ਬੁੱਤਬਾਜ ਨੇ ਦੱਸਿਆ ਕਿ ਸਿੱਖ ਅਜਾਇਬਘਰ ਵਿੱਚ ਚਾਰ ਸਹਿਬਜ਼ਾਦਿਆਂ ਦੇ ਮਾਡਲ ਦੀ ਸੇਵਾ ਚੱਲ ਰਹੀ ਹੈ। ਇਸ ਕਾਰਜ 25 ਦਸੰਬਰ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ ਹਨ। ਜੇਕਰ ਸਰਕਾਰੀ ਗਰਾਂਟ ਜਾਂ ਹੋਰ ਫੰਡ ਜਾਂ ਦਾਨ ਛੇਤੀ ਮਿਲ ਜਾਵੇ ਤਾਂ ਮਾਡਲ ਬਣਾਉਣ ਵਿੱਚ ਕੋਈ ਰੁਕਾਵਟ ਪੈਦਾ ਨਹੀਂ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …