Nabaz-e-punjab.com

ਕੈਬਨਿਟ ਮੰਤਰੀ ਸਿੱਧੂ ਤੇ ਡੀਸੀ ਨੇ ਪਿੰਡ ਲਾਂਡਰਾਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਵੱਲੋਂ ਪਿੰਡ ਲਾਂਡਰਾਂ ਵਿੱਚ ਛੱਪੜਾਂ ਦੀ ਸਫ਼ਾਈ ਤੇ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨਾਲ ਪਿੰਡ ਲਾਂਡਰਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਲਾਂਡਰਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਜ਼ਮੀਨਦੋਜ਼ ਪਾਈਪਾਂ ਪਾਈਆਂ ਜਾਣ ਤਾਂ ਜੋ ਲੋਕਾਂ ਨੂੰ ਬਰਸਾਤ ਦੇ ਮੌਸਮ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਸ੍ਰੀ ਸਿੱਧੂ ਨੇ ਕਿਹਾ ਕਿ ਛੱਪੜਾਂ ਦੀ ਸਫ਼ਾਈ ਤੋਂ ਇਲਾਵਾ ਇਨ੍ਹਾਂ ਨੂੰ ਡੂੰਘਾ ਕੀਤਾ ਜਾਵੇ ਤਾਂ ਜੋ ਇਨ੍ਹਾਂ ਵਿੱਚ ਵੱਧ ਪਾਣੀ ਆ ਸਕੇ ਅਤੇ ਬਰਸਾਤ ਦੇ ਮੌਸਮ ਵਿੱਚ ਦਿੱਕਤ ਨਾ ਆਵੇ। ਉਨ੍ਹਾਂ ਪਿੰਡ ਦੇ ਨਿਕਾਸੀ ਨਾਲੇ ਦੀ ਸਫ਼ਾਈ ਕਰਵਾਉਣ ਅਤੇ ਇਸ ਦਾ ਫਲੋਅ ਠੀਕ ਕਰਨ ਲਈ ਵੀ ਆਖਿਆ। ਉਨ੍ਹਾਂ ਪਿੰਡ ਦੇ ਦੋਵੇਂ ਛੱਪੜ ਅਤੇ ਨਿਕਾਸੀ ਨਾਲੇ ਦਾ ਖ਼ੁਦ ਜਾਇਜ਼ਾ ਲਿਆ ਅਤੇ ਪਿੰਡ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਭਰੋਸਾ ਦਿੱਤਾ ਕਿ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਏਡੀਸੀ (ਡੀ) ਅਮਰਦੀਪ ਸਿੰਘ ਬੈਂਸ, ਐਸਡੀਐਮ ਜਗਦੀਪ ਸਹਿਗਲ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ, ਸੁਖਵੰਤ ਸਿੰਘ ਪੰਚ, ਜਗਦੀਪ ਸਿੰਘ, ਨੰਬਰਦਾਰ ਦਿਲਬਾਗ ਸਿੰਘ ਤੇ ਗੁਰਜੀਤ ਸਿੰਘ ਗਿੱਲ, ਜੀਐਸ ਰਿਆੜ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ ਗੁੱਡੂ, ਪਾਲ ਸਿੰਘ, ਬਲਾਕ ਸਮਿਤੀ ਮੈਂਬਰ ਸਤਵੰਤ ਕੌਰ, ਰਜਿੰਦਰ ਸਿੰਘ ਰਾਏਪੁਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…