Nabaz-e-punjab.com

ਕੈਬਨਿਟ ਮੰਤਰੀ ਸਿੱਧੂ ਵੱਲੋਂ ਪਿੰਡ ਬੈਂਰੋਪੁਰ ਦੀ ਨਵੀਂ ਚੁਣੀ ਗਈ ਪੰਚਾਇਤ ਦਾ ਸਨਮਾਨ

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਮੁਹਾਲੀ ਹਲਦੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਪੰਚਾਇਤਾਂ ਦੀ ਮੰਗ ਅਨੁਸਾਰ ਪਿੰਡਾਂ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨੇੜਲੇ ਪਿੰਡ ਬੈਂਰੋਪੁਰ ਦੀ ਨਵੀਂ ਚੁਣੀ ਗਈ ਗਰਾਮ ਪੰਚਾਇਤ ਨੂੰ ਸਨਮਾਨਿਤ ਕਰਨ ਮੌਕੇ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਬੈਂਰੋਪੁਰ ਦੇ ਸਰਪੰਚ ਸੁਦੇਸ਼ ਕੁਮਾਰ, ਪੰਚ ਗੁਰਮੀਤ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਮਹਿੰਦਰ ਕੌਰ, ਰਮਨਦੀਪ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨਵੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਤਾਂ ਜੋ ਲੰਮੇ ਸਮੇਂ ਤੱਕ ਭਾਈਚਾਰਕ ਸਾਂਝ ਬਣੀ ਰਹਿ ਸਕੇ ਅਤੇ ਵਿਰੋਧੀਆਂ ਦੇ ਜਾਇਜ਼ ਕੰਮ ਵੀ ਪਹਿਲ ਦੇ ਆਧਾਰ ’ਤੇ ਕੀਤੇ ਜਾਣ।
ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਵਿੰਗ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਸਿੱਧੂ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਹਰਪ੍ਰੀਤ ਸਿੰਘ ਸੈਣੀ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਨ ਸਿੰਘ ਬਠਲਾਣਾ, ਰਣਜੀਤ ਸਿੰਘ ਸਰਪੰਚ ਜਗਤਪੁਰਾ, ਗੁਰਚਰਨ ਸਿੰਘ ਸਰਪੰਚ ਗਿੱਲ, ਸੋਹਨ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…