Share on Facebook Share on Twitter Share on Google+ Share on Pinterest Share on Linkedin ਕੈਬਨਿਟ ਮੰਤਰੀ ਸਿੱਧੂ ਵੱਲੋਂ ਪਿੰਡ ਬੱਲੋਮਾਜਰਾ ਵਿੱਚ ਗਲੀਆਂ ਨਾਲੀਆਂ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸਿੱਧੂ ਅਕਾਲੀ-ਭਾਜਪਾ ਸਰਕਾਰ ਨੇ ਵਿਕਾਸ ਪੱਖੋਂ ਮੁਹਾਲੀ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਰੱਖਿਆ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਨੇੜਲੇ ਪਿੰਡ ਬੱਲੋਮਾਜਰਾ ਵਿੱਚ ਗਲੀਆਂ ਨਾਲੀਆਂ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੇਂ ਮਾਸਟਰ ਪਲਾਨ ਮੁਤਾਬਕ ਮੁਹਾਲੀ ਸ਼ਹਿਰ ਦੀ ਤਰਜ਼ ’ਤੇ ਪਿੰਡਾਂ ਨੂੰ ਵਿਕਸਤ ਕਰਕੇ ਮੁਹਾਲੀ ਨੂੰ ਵਿਕਾਸ ਪੱਖੋਂ ਇੱਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜ ਅਤੇ ਅਧੂਰੇ ਪਏ ਕੰਮਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਬੁਰੀ ਤਰ੍ਹਾਂ ਅਣਗੌਲਿਆ ਕਰੀ ਰੱਖਿਆ। ਜਿਸ ਕਾਰਨ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਭਾਰੀ ਖੜੋਤ ਆ ਗਈ ਸੀ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠਲੀ ਸਰਕਾਰ ਦੀਆਂ ਨੀਤੀਆਂ ਦੇ ਚੱਲਦਿਆਂ ਪੰਜਾਬ ਵਿਕਾਸ ਦੀ ਲੀਹ ’ਤੇ ਪੈ ਗਿਆ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕੰਮਾਂ ਲਈ ਦਿਲ-ਖੋਲ੍ਹ ਕੇ ਗ੍ਰਾਂਟਾ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਯੂਥ ਵਿੰਗ ਦੇ ਸੀਨੀਅਰ ਆਗੂ ਜਸਦੀਪ ਸਿੰਘ ਜੱਸੀ ਬੱਲੋਮਾਜਰਾ, ਜੀਐਸ ਰਿਆੜ, ਮਨਦੀਪ ਸਿੰਘ ਗਿੱਲ, ਨੰਬਰਦਾਰ ਲਾਭ ਸਿੰਘ ਤੇ ਜੈ ਸਿੰਘ, ਪੰਚ ਮਨਜੀਤ ਸਿੰਘ, ਗੁਰਦੇਵ ਸਿੰਘ, ਜਸਵੀਰ ਸਿੰਘ, ਸਤਵਿੰਦਰ ਸਿੰਘ, ਤਰਨਜੀਤ ਸਿੰਘ ਕੂਨਰ, ਅਵਤਾਰ ਸਿੰਘ ਕੂਨਰ, ਜੋਗਿੰਦਰ ਸਿੰਘ ਦੁਲਟ, ਸੰਜੂ ਸੈਣੀ ਸਮੇਤ ਹੋਰ ਪਿੰਡ ਵਾਸੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ