nabaz-e-punjab.com

ਕੈਬਨਿਟ ਮੰਤਰੀ ਸਿੱਧੂ ਵੱਲੋਂ ਫੇਜ਼-7 ਦੀ ਮਾਰਕੀਟ ਵਿੱਚ ਆਈਡੀਐਫ਼ਸੀ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ

ਨਵੇਂ ਮਾਸਟਰ ਪਲਾਨ ਮੁਤਾਬਕ ਕੀਤਾ ਜਾਵੇਗਾ ਸ਼ਹਿਰੀ ਖੇਤਰ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਆਈਡੀਐਫ਼ਸੀ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਿਕਾਸ-ਮੁਖੀ ਨੀਤੀਆਂ ਦੇ ਚੱਲਦਿਆਂ ਅਜੋਕੇ ਸਮੇਂ ਵਿੱਚ ਮੁਹਾਲੀ ਸਨਅਤੀ ਘਰਾਣਿਆਂ ਅਤੇ ਉੱਘੇ ਕਾਰੋਬਾਰੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਪਿਛਲੇ ਡੇਢ ਸਾਲਾਂ ਵਿੱਚ ਕਈ ਪ੍ਰਾਈਵੇਟ ਅਦਾਰਿਆਂ ਨੇ ਮੁਹਾਲੀ ਵਿੱਚ ਆਪਣੇ ਦਫ਼ਤਰ ਖੋਲ੍ਹੇ ਗਏ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹਾਲੀ ਨੂੰ ਆਈਟੀ ਸਿਟੀ ਅਤੇ ਸਨਅਤੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਨਵੇਂ ਮਾਸਟਰ ਪਲਾਨ ਮੁਤਾਬਕ ਸ਼ਹਿਰੀ ਖੇਤਰ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਵੱਛ ਭਾਰਤ ਮੁਹਿੰਮ ਦੇ ਤਹਿਤ ਮੁਹਾਲੀ ਵਿੱਚ ਜਨਤਕ ਪਖਾਨੇ ਬਣਾਉਣ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਟੀ ਬੱਸ ਚਾਲੂ ਕਰਨ ਦੀ ਤਜਵੀਜ਼ ਹੈ। ਇਸ ਸਬੰਧੀ ਪੰਜਾਬ ਸਰਕਾਰ ਦੀ ਸੀਟੀਯੂ ਮੈਨੇਜਮੈਂਟ ਨਾਲ ਵੀ ਗੱਲ ਚਲ ਰਹੀ ਹੈ। ਜਦੋਂਕਿ ਪੇਂਡੂ ਖੇਤਰ ਵਿੱਚ ਪਹਿਲਾਂ ਹੀ ਪੰਜਾਬ ਰੋਡਵੇਜ ਅਤੇ ਪੀਟੀਆਰਟੀ ਦੇ ਰੂਟ ਸ਼ੁਰੂ ਕੀਤੇ ਜਾ ਚੁੱਕੇ ਹਨ।
ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਡੇਰਾਬੱਸੀ ਦੇ ਵਿਧਾਇਕ ਐਨ.ਕੇ. ਸ਼ਰਮਾ ਦੇ ਉਸ ਬਿਆਨ ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਪੈਚਵਰਕ ਵਾਲੀ ਸਰਕਾਰ ਦੱਸਿਆਂ ਸੀ ਨੂੰ ਹਾਸੋਹੀਣਾ ਦੱਸਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਕਿ ਸੂਬੇ ਦੇ ਲੋਕ ਬਾਦਲ ਸਰਕਾਰ ਦੇ ਕਾਰਜਕਾਲ ਵਿੱਚ ਹੋਏ ਵਿਨਾਸ਼ ਤੋਂ ਭਲੀ ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਲਾਂਡਰਾਂ ਜੰਕਸ਼ਨ ਤੋਂ ਸਰਹਿੰਦ ਸੜਕ ਨੂੰ ਮਜਬੂਤ ਅਤੇ ਚੌੜਾ ਕਰਨ ’ਤੇ 27 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਕੌਂਸਲਰ ਕੁਲਜੀਤ ਸਿੰਘ ਬੇਦੀ, ਸੀਨੀਅਰ ਕਾਂਗਰਸ ਆਗੂ ਜੀ.ਐਸ. ਰਿਆੜ ਅਤੇ ਪ੍ਰਾਈਵੇਟ ਬੈਂਕ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…